ਚੰਡੀਗੜ੍ਹ, 29 ਅਗਸਤ 2024: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ‘ਚ ਪੰਜਾਬ ਮੰਤਰੀ ਮੰਡਲ ਨੇ ਧਰਤੀ ਹੇਠ ਪਾਣੀ ਦਾ ਪੱਧਰ ਵਧਾਉਣ ਲਈ ਪਿੰਡ ਚਾਂਦੂ ‘ਚ ਘੱਗਰ (Ghaggar) ਦਰਿਆ ਦੇ ਨਾਲ-ਨਾਲ ਛੱਪੜਾਂ ਦੇ ਨਿਰਮਾਣ ਨੂੰ ਵੀ ਪ੍ਰਵਾਨਗੀ ਦਿੱਤੀ ਹੈ |
ਇਨ੍ਹਾਂ ਛੱਪੜਾਂ ਨੂੰ ਹੜ੍ਹਾਂ ਦੌਰਾਨ ਘੱਗਰ (Ghaggar) ਦਰਿਆ ਦੇ ਪਾਣੀ ਨਾਲ ਭਰਿਆ ਜਾ ਸਕੇਗਾ ਅਤੇ ਆਮ ਦਿਨਾਂ ‘ਚ ਇਸ ਪਾਣੀ ਦੀ ਤਰਕਸੰਗਤ ਵਰਤੋਂ ਕੀਤੀ ਜਾ ਸਕੇਗੀ। ਇਸ ਨਾਲ ਧਰਤੀ ਹੇਠ ਪਾਣੀ ਦਾ ਪੱਧਰ ਵਧੇਗਾ ਅਤੇ ਨੇੜਲੇ ਇਲਾਕਿਆਂ ਦੇ ਕਿਸਾਨਾਂ ਨੂੰ ਵੀ ਸਿੰਜਾਈ ਲੋੜਾਂ ਲਈ ਪਾਣੀ ਦੀ ਸਪਲਾਈ ਯਕੀਨੀ ਬਣੇਗੀ।