Punjab government

ਕਿਸਾਨਾਂ ਦੇ ਰੋਹ ਅੱਗੇ ਝੁਕੀ ਪੰਜਾਬ ਸਰਕਾਰ, ਸਰਕਾਰ ਨੇ ਕਿਸਾਨਾਂ ਦੀਆਂ ਮੰਗਾਂ ਮੰਨੀਆਂ

ਚੰਡੀਗ੍ਹੜ 28 ਅਕਤੂਬਰ 2022: ਅੱਜ 28 ਅਕਤੂਬਰ ਨੂੰ ਸਰਕਟ ਹਾਊਸ ਪਟਿਆਲਾ ਵਿਖੇ ਖੇਤੀਬਾੜੀ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਅਤੇ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ (Bharatiya Kisan Union Ekta Ugrahan) ਦੇ ਆਗੂਆਂ ਵਿਚਾਲੇ ਮੀਟਿੰਗ ਹੋਈ | ਇਸ ਮੀਟਿੰਗ ਵਿੱਚ ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਸਹਿਮਤੀ ਬਣੀ ਹੈ |

ਇਸਦੀ ਜਾਣਕਾਰੀ ਕੁਲਦੀਪ ਸਿੰਘ ਧਾਲੀਵਾਲ (Kuldeep Singh Dhaliwal) ਅਤੇ ਭਾਰਤੀ ਕਿਸਾਨ ਯੂਨੀਅਨ ਉਗਰਾਹਾਂ ਦੇ ਆਗੂ ਜੋਗਿੰਦਰ ਸਿੰਘ ਉਗਰਾਹਾਂ ਨੇ ਸਾਂਝੇ ਤੌਰ ‘ਤੇ ਦਿੱਤੀ | ਜ਼ਿਕਰਯੋਗ ਹੈ ਕਿ ਕਿਸਾਨਾਂ ਵਲੋਂ ਸੰਗਰੂਰ ਵਿਖੇ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਦੇ ਅੱਗੇ ਕਰੀਬ 20 ਦਿਨਾਂ ਤੋਂ ਧਰਨਾ ਜਾਰੀ ਸੀ | ਇਸਦੇ ਨਾਲ ਹੀ ਕਿਸਾਨਾਂ ਵਲੋਂ 29 ਅਕਤੂਬਰ ਨੂੰ ਜੇਤੂ ਰੈਲੀ ਕੀਤੀ ਜਾਵੇਗੀ।ਜਿਸ ਕਰਕੇ ਕੱਲ ਧਰਨਾ ਖਤਮ ਕਰ ਦਿੱਤਾ ਜਾਵੇਗਾ

Scroll to Top