June 28, 2024 3:39 pm
Toll Plaza

ਪੰਜਾਬ ਸਰਕਾਰ ਨੇ ਲਾਚੋਵਾਲ ਵਿਖੇ ਸਥਿਤ ਟੋਲ ਪਲਾਜ਼ਾ ਕਰਵਾਇਆ ਬੰਦ

ਚੰਡੀਗੜ੍ਹ 15 ਦਸੰਬਰ 2022: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੇ ਵਲੋਂ ਹੁਸ਼ਿਆਰਪੁਰ-ਟਾਂਡਾ ਰੋਡ ‘ਤੇ ਸਥਿਤ ਪਿੰਡ ਲਾਚੋਵਾਲ ਵਿਖੇ ਸਥਿਤ ਟੋਲ ਪਲਾਜ਼ਾ (Toll Plaza) ਅੱਜ ਬੰਦ ਕਰਵਾ ਦਿੱਤਾ ਗਿਆ ਹੈ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਇਨ੍ਹਾਂ ਟੋਲ ਪਲਾਜ਼ਾ ਵਾਲਿਆਂ ਦੇ ਖਿਲਾਫ਼ ਧੋਖਾਧੜੀ ਕਰਨ ਦਾ ਮਾਮਲਾ ਦਰਜ ਕਰਵਾ ਦਿੱਤਾ ਗਿਆ ਹੈ। ਟੋਲ ਪਲਾਜ਼ਾ ਬੰਦ ਹੋਣ ਕਾਰਨ ਹੁਸ਼ਿਆਰਪੁਰ ਤੋਂ ਟਾਂਡਾ ਜਾਣ ਵਾਲੇ ਲੋਕਾਂ ਨੂੰ ਟੋਲ ਫੀਸ ਨਹੀਂ ਦੇਣੀ ਪਵੇਗੀ। ਇਹ ਸੜਕ ਹੁਸ਼ਿਆਰਪੁਰ ਤੋਂ ਟਾਂਡਾ ਨੂੰ ਜਾਂਦੀ ਹੈ।

ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੱਸਿਆ ਦਿੱਤੀ ਸਿਮ ਕਿ ਦੱਸਿਆ ਕਿ ਹੁਸ਼ਿਆਰਪੁਰ-ਟਾਂਡਾ ਬੀ.ਓ.ਟੀ. ਦੀ ਮਿਆਦ ਖ਼ਤਮ ਹੋ ਗਈ ਹੈ ਅਤੇ ਸਰਕਾਰ ਨੇ ਟੋਲ ਪਲਾਜ਼ਾ ਦੀ ਮਿਆਦ ਨਹੀਂ ਵਧਾਈ ਹੈ। ਡਿਪਟੀ ਕਮਿਸ਼ਨਰ ਨੇ ਲੋਕਾਂ ਨੂੰ ਅਰਾਮਦਾਇਕ ਟਰਾਂਸਪੋਰਟ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਿਭਾਗਾਂ ਨੂੰ ਯੋਗ ਦਿਸ਼ਾ-ਨਿਰਦੇਸ਼ ਵੀ ਦਿੱਤੇ ਹਨ।