VIP culture

‘ਮੁੱਖ ਤੀਰਥ ਯਾਤਰਾ ਸਕੀਮ’ ਨੂੰ ਲੈ ਕੇ ਪੰਜਾਬ ਸਰਕਾਰ ਵੱਲੋਂ ਹਾਈਕੋਰਟ ‘ਚ ਜਵਾਬ ਦਾਇਰ

ਚੰਡੀਗੜ੍ਹ, 12 ਦਸੰਬਰ 2023: ਪੰਜਾਬ ‘ਚ ‘ਮੁੱਖ ਤੀਰਥ ਯਾਤਰਾ ਸਕੀਮ’ ਨੂੰ ਲੈ ਕੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿੱਚ ਜਵਾਬ ਦਾਇਰ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਵਕੀਲ ਨੇ ਦੱਸਿਆ ਕਿ ਇਸ ਸਕੀਮ ਲਈ 40 ਕਰੋੜ ਰੁਪਏ ਦਾ ਬਜਟ ਰੱਖਿਆ ਗਿਆ ਹੈ। ਫਿਲਹਾਲ ਸਿਰਫ ਇੱਕ ਟਰੇਨ ਬੁੱਕ ਕੀਤੀ ਗਈ ਹੈ। ਸੂਬਾ ਸਰਕਾਰ ਇਸ ਸਕੀਮ ਨੂੰ ਸੰਤੁਲਨ ਬਣਾ ਕੇ ਚਲਾ ਰਹੀ ਹੈ।

ਪੰਜਾਬ ਸਰਕਾਰ ਨੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਯਾਤਰਾ ਕਰਵਾਉਣ ਵਾਲਾ ਪੰਜਾਬ ਪਹਿਲਾ ਸੂਬਾ ਨਹੀਂ ਹੈ, ਬਲਕਿ ਮੱਧ ਪ੍ਰਦੇਸ਼ ਅਤੇ ਉੱਤਰ ਪ੍ਰਦੇਸ਼ ਵਿੱਚ ਵੀ ਅਜਿਹੀਆਂ ਯਾਤਰਾਵਾਂ ਕਰਵਾਈਆਂ ਜਾ ਰਹੀਆਂ ਹਨ। ਸਰਕਾਰ ਦੇ ਜਵਾਬ ਤੋਂ ਬਾਅਦ ਹਾਈਕੋਰਟ ਨੇ ਮਾਮਲੇ ਦੀ ਸੁਣਵਾਈ 2 ਹਫ਼ਤਿਆਂ ਲਈ ਟਾਲ ਦਿੱਤੀ ਹੈ।

ਪ੍ਰਾਪਤ ਜਾਣਕਾਰੀ ਮੁਤਾਬਕ ਹੁਸ਼ਿਆਰਪੁਰ ਦੇ ਸਮਾਜ ਸੇਵੀ ਪਰਵਿੰਦਰ ਕਿਤਨਾ ਨੇ ਹਾਈ ਕੋਰਟ ਵਿੱਚ ਪਟੀਸ਼ਨ ਦਾਇਰ ਕੀਤੀ ਸੀ। ਜਿਸ ‘ਚ ਉਨ੍ਹਾਂ ਕਿਹਾ ਕਿ ਸਰਕਾਰ ਇਸ ਯਾਤਰਾ ‘ਤੇ ਟੈਕਸਕਰਤਾ ਦਾ ਪੈਸਾ ਖਰਚ ਕਰ ਰਹੀ ਹੈ। ਇਸ ਦਾ ਸੂਬੇ ਨੂੰ ਕੋਈ ਫਾਇਦਾ ਨਹੀਂ ਹੈ। ਉਨ੍ਹਾਂ ਨੇ ਇਸ ਨੂੰ ਫਜ਼ੂਲ ਖਰਚੀ ਕਰਾਰ ਦਿੱਤਾ ਸੀ। ਜਿਸ ਤੋਂ ਬਾਅਦ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਨੋਟਿਸ ਜਾਰੀ ਕਰਕੇ ਜਵਾਬ ਮੰਗਿਆ ਸੀ । ਪੰਜਾਬ ਸਰਕਾਰ ਨੇ ਇਹ ਸਕੀਮ 27 ਨਵੰਬਰ ਨੂੰ ਗੁਰੂ ਪੁਰਬ ‘ਤੇ ਸ਼ੁਰੂ ਕੀਤੀ ਸੀ।

Scroll to Top