School

ਪੰਜਾਬ ਸਰਕਾਰ ਵਲੋਂ ਮੁੜ ਸਕੂਲਾਂ ਦੀਆਂ ਛੁੱਟੀਆਂ ‘ਚ ਵਾਧਾ, ਜਾਣੋ ਕਦੋਂ ਖੁੱਲ੍ਹਣਗੇ ਸਕੂਲ

ਚੰਡੀਗੜ 06 ਜਨਵਰੀ 2023: ਪੰਜਾਬ ਵਿੱਚ ਪੈ ਰਹੀ ਕੜਾਕੇ ਦੀ ਠੰਡ ਅਤੇ ਧੁੰਦ ਕਾਰਨ ਵਿਦਿਆਰਥੀਆਂ ਅਤੇ ਅਧਿਆਪਕਾਂ ਦੀ ਸਿਹਤ ਨੂੰ ਧਿਆਨ ਵਿੱਚ ਰੱਖਦੇ ਹੋਏ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਸਕੂਲਾਂ ਦੀਆਂ ਛੁੱਟੀਆਂ ਵਧਾਉਣ ਦਾ ਐਲਾਨ ਕੀਤਾ ਹੈ। ਸਿੱਖਿਆ ਮੰਤਰੀ ਨੇ ਟਵੀਟ ਕਰਦਿਆਂ ਲਿਖਿਆ ਕਿ ਪੰਜਾਬ ਦੇ ਸਰਕਾਰੀ, ਏਡਿਡ, ਮਾਨਤਾ ਪ੍ਰਾਪਤ ਅਤੇ ਪ੍ਰਾਈਵੇਟ ਸਕੂਲਾਂ ਦੇ ਪਹਿਲੀ ਤੋਂ ਸੱਤਵੀਂ ਜਮਾਤ ਦੇ ਵਿਦਿਆਰਥੀਆਂ ਨੂੰ 14 ਜਨਵਰੀ ਤੱਕ ਛੁੱਟੀਆਂ ਕੀਤੀਆਂ ਜਾਂਦੀਆਂ ਹਨ।8ਵੀਂ ਤੋਂ 12ਵੀਂ ਤੱਕ ਦੇ ਵਿਦਿਆਰਥੀ ਅਤੇ ਪ੍ਰਾਇਮਰੀ/ਸੈਕੰਡਰੀ ਵਿਭਾਗਾਂ ਦੇ ਅਧਿਆਪਕ ਸਕੂਲਾਂ ਵਿੱਚ ਹਾਜ਼ਰ ਰਹਿਣਗੇ। ਸਕੂਲਾਂ ਦਾ ਸਮਾਂ 10 ਵਜੇ ਤੋਂ 3 ਵਜੇ ਤੱਕ ਹੋਵੇਗਾ।

Punjab

ਵਿਦੇਸ਼

Scroll to Top