July 6, 2024 6:56 pm
ਪੰਜਾਬ ਸਰਕਾਰ

ਪੰਜਾਬ ਸਰਕਾਰ ਨੇ ਕੈਬਨਿਟ ਦੇ ਨਵੇਂ ਬਣੇ ਮੰਤਰੀਆਂ ਨੂੰ ਸਰਕਾਰੀ ਰਿਹਾਇਸ਼ ਕੀਤੀਆਂ ਅਲਾਟ

ਚੰਡੀਗੜ੍ਹ 16 ਜੁਲਾਈ 2022: ਪੰਜਾਬ ਸਰਕਾਰ ਨੇ ਹਾਲ ਹੀ ‘ਚ ਪੰਜਾਬ ਕੈਬਨਿਟ ‘ਚ ਵਿਸਥਾਰ ਕੀਤਾ ਸੀ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਇਸ ਵਾਰ 5 ਨਵੇਂ ਮੰਤਰੀਆਂ ਨੂੰ ਪੰਜਾਬ ਕੈਬਨਿਟ ‘ਚ ਸ਼ਾਮਲ ਕੀਤਾ ਗਿਆ ਅਤੇ ਕਈ ਕੈਬਿਨਟ ਮੰਤਰੀਆਂ ਦੇ ਵਿਭਾਗਾਂ ‘ਚ ਬਦਲਾਵ ਕੀਤਾ ਸੀ । ਪੰਜਾਬ ਸਰਕਾਰ ਨੇ ਹੁਣ ਇਨ੍ਹਾਂ ਨਵੇਂ ਬਣੇ ਪੰਜ ਮੰਤਰੀਆਂ ਨੂੰ ਸਰਕਾਰੀ ਰਿਹਾਇਸ ਅਲਾਟ ਕਰ ਦਿੱਤੀ ਗਈ ਹੈ। ਇਨ੍ਹਾਂ ‘ਚ ਅਮਨ ਅਰੋੜਾ, ਅਨਮੋਲ ਗਗਨ ਮਾਨ, ਚੇਤਨ ਸਿੰਘ ਜੌੜਾਮਾਜਰਾ, ਇੰਦਰਬੀਰ ਸਿੰਘ ਨਿੱਝਰ ਅਤੇ ਫੌਜਾ ਸਿੰਘ ਸ਼ਾਮਲ ਹਨ