July 8, 2024 5:24 pm
Chandigarh

ਪੰਜਾਬ ਸਰਕਾਰ ਵੱਲੋਂ 28 ਦਸੰਬਰ ਨੂੰ ਸੂਬੇ ‘ਚ ਸਰਕਾਰੀ ਛੁੱਟੀ ਦਾ ਐਲਾਨ

ਚੰਡੀਗ੍ਹੜ, 25 ਦਸੰਬਰ 2023: ਪੰਜਾਬ ਸਰਕਾਰ ਨੇ 28 ਦਸੰਬਰ ਨੂੰ ਸੂਬੇ ਵਿੱਚ ਸਰਕਾਰੀ ਛੁੱਟੀ (Holiday) ਦਾ ਐਲਾਨ ਕੀਤਾ ਹੈ। ਸਰਕਾਰ ਨੇ ਇਸ ਸਬੰਧੀ ਨੋਟੀਫਿਕੇਸ਼ਨ ਜਾਰੀ ਕਰ ਦਿੱਤਾ ਹੈ। ਨੋਟੀਫਿਕੇਸ਼ਨ ਮੁਤਾਬਕ ਸ਼ਹੀਦੀ ਸਭਾ ਨੂੰ ਮੁੱਖ ਰੱਖਦਿਆਂ ਸੂਬੇ ਦੇ ਸਮੂਹ ਸਰਕਾਰੀ ਦਫ਼ਤਰਾਂ, ਬੋਰਡਾਂ, ਕਾਰਪੋਰੇਸ਼ਨਾਂ, ਸਰਕਾਰੀ ਅਦਾਰਿਆਂ ਅਤੇ ਵਿੱਦਿਅਕ ਅਦਾਰਿਆਂ ਵਿੱਚ ਵੀਰਵਾਰ ਨੂੰ ਗਜ਼ਟਿਡ ਛੁੱਟੀ ਰਹੇਗੀ। ਸ਼ਹੀਦੀ ਸਭਾ 28 ਦਸੰਬਰ ਨੂੰ ਸ਼ੁਰੂ ਹੋਵੇਗੀ, ਜਿਸ ਕਾਰਨ ਸਰਕਾਰ ਨੇ ਸੂਬੇ ਵਿੱਚ ਛੁੱਟੀ (Holiday) ਦਾ ਐਲਾਨ ਕੀਤਾ ਹੋਇਆ ਹੈ।