ਚੰਡੀਗੜ੍ਹ, 20 ਜਨਵਰੀ 2023: ਪੰਜਾਬ ਸਰਕਾਰ ਨੇ ਕੰਵਰਦੀਪ ਸਿੰਘ ਨੂੰ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਪੰਜਾਬ ਦੇ ਚੇਅਰਮੈਨ ਵਜੋਂ ਨਿਯੁਕਤ ਕੀਤਾ ਹੈ | ਇਸ ਸੰਬੰਧੀ ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਦੇ ਬੁਲਾਰੇ ਨੇ ਦੱਸਿਆ ਕਿ ਚੇਅਰਮੈਨ ਦਾ ਕਾਰਜਕਾਲ ਦੀ ਮਿਆਦ ਤਿੰਨ ਸਾਲਾਂ ਦੀ ਹੋਵੇਗੀ। ਨਿਯਮ ਅਤੇ ਸ਼ਰਤਾਂ ਕਮਿਸ਼ਨ ਫਾਰ ਪ੍ਰੋਟੈਕਸ਼ਨ ਚਾਈਲਡ ਰਾਈਟਸ ਐਕਟ, 2005 ਅਧੀਨ ਰਾਜ ਸਰਕਾਰ ਦੁਆਰਾ ਅਧਿਸੂਚਿਤ ਨਿਯਮਾਂ ਅਨੁਸਾਰ ਲਾਗੂ ਹੋਣਗੀਆਂ। ਪੰਜਾਬ ਸਰਕਾਰ, ਸਮਾਜਿਕ ਸੁਰੱਖਿਆ, ਇਸਤਰੀ ਤੇ ਬਾਲ ਵਿਕਾਸ ਵਿਭਾਗ ਵੱਲੋਂ 19 ਜਨਵਰੀ 2023 ਨੂੰ ਨੋਟੀਫਿਕੇਸ਼ਨ ਜ਼ਾਰੀ ਕਰ ਦਿੱਤਾ ਹੈ |
ਨਵੰਬਰ 22, 2024 7:17 ਬਾਃ ਦੁਃ