ਚੰਡੀਗੜ੍ਹ 11 ਜੁਲਾਈ 2022: ਪੰਜਾਬ ਸਰਕਾਰ ਨੇ ਰਾਜ ਸਭਾ ਮੈਂਬਰ ਰਾਘਵ ਚੱਢਾ (Raghav Chadha) ਨੂੰ ਉੱਚ ਪੱਧਰੀ ਸਲਾਹਕਾਰ ਕਮੇਟੀ ਦਾ ਚੇਅਰਮੈਨ ਲਗਾਇਆ ਹੈ | ਇਸ ਸਲਾਹਕਾਰ ਕਮੇਟੀ ‘ਚ ਤਿੰਨ ਮੈਂਬਰ ਹੋਣਗੇ ਤੇ ਰਾਘਵ ਚੱਢਾ ਇਸਦੇ ਪਹਿਲੇ ਮੈਂਬਰ ਹੋਣਗੇ | ਇਹ ਕਮੇਟੀ ਲੋਕ ਮੁੱਦਿਆਂ ਨੂੰ ਲੈ ਕੇ ਸਰਕਾਰ ਨੂੰ ਸਲਾਹ ਦੇਵੇਗੀ | ਜਿਕਰਯੋਗ ਹੈ ਕਿ ਪੰਜਾਬ ਦੇ ਨਵ-ਨਿਯੁਕਤ ਮੁੱਖ ਸਕੱਤਰ ਵਿਜੈ ਕੁਮਾਰ ਜੰਜੂਆ ਨੇ ਕਮੇਟੀ ਦੇ ਗਠਨ ਸਬੰਧੀ ਬੀਤੇ ਬੁੱਧਵਾਰ ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਸੀ।