ਪੰਜਾਬ ਸਰਕਾਰ ਨੇ ਇਨ੍ਹਾਂ ਪੋਸਟਰਾਂ ਤੇ ਬੈਨਰਾਂ ‘ਤੇ ਲਗਾਈ ਮੁਕੰਮਲ ਪਾਬੰਦੀ

Punjab Police

ਚੰਡੀਗੜ੍ਹ 01 ਦਸੰਬਰ 2022: ਪੰਜਾਬ ਸਰਕਾਰ (Punjab Government) ਦੇ ਆਦੇਸ਼ਾਂ ਦੀ ਪਾਲਣਾ ਕਰਦਿਆਂ ਹੋਇਆ ਜ਼ਿਲ੍ਹਾ ਮੈਜਿਸਟਰੇਟ-ਕਮ-ਡਿਪਟੀ ਕਮਿਸ਼ਨਰ ਬਲਦੀਪ ਕੌਰ ਨੇ ਸੀ.ਆਰ.ਪੀ.ਸੀ. 1973 ਦੀ ਧਾਰਾ 144 ਅਧੀਨ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਮਾਨਸਾ ਦੀ ਸੀਮਾ ਅੰਦਰ ਸਰਕਾਰੀ, ਗ਼ੈਰ ਸਰਕਾਰੀ ਇਮਾਰਤਾਂ, ਥਾਵਾਂ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਉਣ ’ਤੇ ਮੁਕੰਮਲ ਪਾਬੰਦੀ ਲਗਾ ਦਿੱਤੀ ਹੈ |

ਪੰਜਾਬ ਸਰਕਾਰ ਦੁਆਰਾ ਜਾਰੀ ਕੀਤੇ ਗਏ ਹੁਕਮਾਂ ਵਿੱਚ ਕਿਹਾ ਗਿਆ ਹੈ ਕਿ ਜ਼ਿਲ੍ਹੇ ਵਿਚ ਸਰਕਾਰੀ ਅਤੇ ਗੈਰ ਸਰਕਾਰੀ ਇਮਾਰਤਾਂ, ਥਾਵਾਂ, ਸਿਨੇਮਿਆਂ ਅਤੇ ਵੀਡੀਓ ਹਾਲਾਂ ’ਤੇ ਅਕਸਰ ਆਮ ਤੌਰ ’ਤੇ ਗੰਦੇ ਅਤੇ ਅਸ਼ਲੀਲ ਪੋਸਟਰ ਲਗਾਏ ਜਾਂਦੇ ਹਨ।

ਇਨ੍ਹਾਂ ਨਾਲ ਪੜ੍ਹਨ ਵਾਲੇ ਆਮ ਲੋਕਾਂ ਤੋਂ ਇਲਾਵਾ ਲੜਕੇ ਅਤੇ ਲੜਕੀਆਂ ਦੇ ਆਚਰਣ ’ਤੇ ਭੈੜਾ ਅਸਰ ਪੈਂਦਾ ਹੈ। ਇਸ ਨਾਲ ਪੈਂਦੇ ਬੁਰੇ ਪ੍ਰਭਾਵ ਨੂੰ ਰੋਕਣ ਲਈ ਇਨ੍ਹਾਂ ਅਸ਼ਲੀਲ ਪੋਸਟਰਾਂ ਦੀ ਰੋਕਥਾਮ ਕਰਨੀ ਅਤਿ ਜ਼ਰੂਰੀ ਹੈ। ਇਹ ਹੁਕਮ 01 ਦਸੰਬਰ 2022 ਤੋਂ 31 ਜਨਵਰੀ, 2023 ਤੱਕ ਲਾਗੂ ਰਹੇਗਾ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।