ਪੰਜਾਬ ਸਰਕਾਰ

ਪੰਜਾਬ ਸਰਕਾਰ ਨੇ ਗੰਨੇ ਦੀ ਕੀਮਤਾਂ ‘ਚ 11 ਰੁਪਏ ਪ੍ਰਤੀ ਕੁਇੰਟਲ ਦਾ ਕੀਤਾ ਵਾਧਾ

ਚੰਡੀਗੜ੍ਹ, 01 ਦਸੰਬਰ 2023: ਪੰਜਾਬ ਸਰਕਾਰ ਨੇ ਗੰਨੇ (sugarcane) ਦੀ ਕੀਮਤਾਂ ਵਿੱਚ 11 ਰੁਪਏ ਪ੍ਰਤੀ ਕੁਇੰਟਲ ਦਾ ਵਾਧਾ ਕੀਤਾ ਹੈ। ਪੰਜਾਬ ਸਰਕਾਰ ਵੱਲੋਂ ਕੀਮਤ ਵਧਾਉਣ ਤੋਂ ਬਾਅਦ ਹੁਣ ਪੰਜਾਬ ਵਿੱਚ ਗੰਨੇ ਦੀ ਕੀਮਤ ਹਰਿਆਣਾ ਨਾਲੋਂ 2 ਰੁਪਏ ਜ਼ਿਆਦਾ ਹੋ ਗਿਆ ਹੈ ।

ਮੁੱਖ ਮੰਤਰੀ ਭਗਵੰਤ ਮਾਨ ਨੇ 2023-24 ਲਈ ਗੰਨੇ ਦੀ ਕੀਮਤ (ਸਟੇਟ ਐਗਰੀਡ ਪ੍ਰਾਈਸ) ਵਧਾ ਦਿੱਤੀ ਹੈ। ਪੰਜਾਬ ਸਰਕਾਰ ਨੇ ਹਾਲ ਹੀ ਵਿੱਚ ਕਿਸਾਨ ਜਥੇਬੰਦੀਆਂ ਨਾਲ ਬੈਠਕ ਕੀਤੀ ਅਤੇ ਫਿਰ ਗੰਨਾ ਮਿੱਲ ਮਾਲਕਾਂ ਨਾਲ ਗੰਨੇ (sugarcane) ਦੀਆਂ ਕੀਮਤਾਂ ਵਿੱਚ ਵਾਧੇ ਦੇ ਮੁੱਦੇ ’ਤੇ ਚਰਚਾ ਕੀਤੀ। ਗੰਨੇ ਦੀ ਕੀਮਤ ਹੁਣ 380 ਰੁਪਏ ਤੋਂ ਵਧ ਕੇ 391 ਰੁਪਏ ਹੋ ਜਾਵੇਗੀ।

ਮੁੱਖ ਮੰਤਰੀ ਭਗਵੰਤ ਮਾਨ ਨੇ ਟਵੀਟ ਕਰਦਿਆਂ ਇਸਦੀ ਜਾਣਕਾਰੀ ਦਿੱਤੀ ਹੈ, ਉਨ੍ਹਾਂ ਕਿਹਾ ਪੰਜਾਬ ਚ 11 ਰੁਪਏ ਦਾ ਇੱਕ ਸ਼ੁਭ ਸ਼ਗਨ ਹੁੰਦਾ ਹੈ | ਅੱਜ ਪੰਜਾਬ ਦੇ ਗੰਨਾ ਕਾਸ਼ਤਾਕਾਰਾਂ ਨੂੰ 11 ਰੁਪਏ ਕੀਮਤ ਚ ਵਾਧਾ ਕਰਕੇ ਪੰਜਾਬ ਦਾ ਗੰਨੇ ਦਾ ਰੇਟ ਸਾਰੇ ਦੇਸ਼ ਤੋਂ ਵੱਧ ਪੰਜਾਬ ਵਿੱਚ 391 ਰੁਪਏ ਕਰਕੇ ਸ਼ੁਭ ਸ਼ਗਨ ਕੀਤਾ ਜਾਂਦਾ ਹੈ | ਆਉਣ ਵਾਲੇ ਦਿਨਾਂ ਚ ਹਰ ਵਰਗ ਦੇ ਪੰਜਾਬੀਆਂ ਨੂੰ ਮਿਲਣਗੀਆਂ ਖੁਸ਼ਖਬਰੀਆਂ ..ਤੁਹਾਡਾ ਪੈਸਾ ਤੁਹਾਡੇ ਨਾਮ..

Scroll to Top