corona

ਪੰਜਾਬ ਸਰਕਾਰ ਨੇ ਸੂਬੇ ‘ਚ ਵੱਧ ਰਹੇ ਕੋਰੋਨਾ ਮਾਮਲਿਆਂ ਮੱਦੇਨਜ਼ਰ ਜਾਰੀ ਕੀਤੀਆਂ ਨਵੀਆਂ ਹਦਾਇਤਾਂ

ਚੰਡੀਗੜ੍ਹ 13 ਅਗਸਤ 2022: ਦੇਸ਼ ਭਰ ‘ਚ ਕੋਰੋਨਾ (corona) ਵਾਇਰਸ ਦੇ ਮਾਮਲਿਆ ‘ਚ ਇਕ ਵਾਰ ਫਿਰ ਵਾਧਾ ਦਰਜ ਕੀਤਾ ਗਿਆ ਹੈ | ਕੋਰੋਨਾ ਨੇ ਪੰਜਾਬ ‘ਚ ਵੀ ਆਪਣੇ ਪੈਰ ਪਸਾਰਨੇ ਸ਼ੁਰੂ ਕਰ ਦਿੱਤੇ ਹਨ | ਇਸਦੇ ਚੱਲਦੇ ਪੰਜਾਬ ਸਰਕਾਰ ਨੇ ਵਧਦੇ ਕੋਰੋਨਾ ਕੇਸਾਂ ਦੇ ਮੱਦੇਨਜ਼ਰ ਨਵੀਆਂ ਕੋਰੋਨਾ ਹਦਾਇਤਾਂ ਜਾਰੀ ਕੀਤੀਆਂ ਹਨ। ਇਨ੍ਹਾਂ ਹਦਾਇਤਾਂ ਅਨੁਸਾਰ ਭੀੜ ਵਾਲੀਆਂ ਥਾਵਾਂ ਤੇ ਮਾਸਕ ਪਹਿਨਣਾ ਲਾਜ਼ਮੀ ਕਰ ਦਿੱਤਾ ਗਿਆ ਹੈ। ਇਸ ਦੇ ਨਾਲ ਹੀ 2 ਗਜ਼ ਦੀ ਦੂਰੀ ਬਣਾ ਕੇ ਰੱਖਣ ਲਈ ਵੀ ਕਿਹਾ ਗਿਆ ਹੈ।

Scroll to Top