Site icon TheUnmute.com

ਪੰਜਾਬ ਸਰਕਾਰ ਨੇ ਰਾਜ ਲਾਲੀ ਗਿੱਲ ਨੂੰ ਬਣਾਇਆ ਪੰਜਾਬ ਮਹਿਲਾ ਕਮਿਸ਼ਨ ਦੀ ਨਵੀਂ ਚੇਅਰਪਰਸਨ

ਰਾਜ ਲਾਲੀ ਗਿੱਲ

ਚੰਡੀਗੜ੍ਹ, 14 ਮਾਰਚ 2024: ਪੰਜਾਬ ਸਰਕਾਰ ਨੇ ਵੱਡਾ ਫ਼ੈਸਲਾ ਲੈਂਦਿਆਂ ਪੰਜਾਬ ਮਹਿਲਾ ਕਮਿਸ਼ਨ ਦੇ ਨਵੇਂ ਚੇਅਰਪਰਸਨ ਦੀ ਨਿਯੁਕਤੀ ਕੀਤੀ ਹੈ। ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਮਹਿਲਾ ਕਮਿਸ਼ਨ ਦੇ ਨਵੇਂ ਚੇਅਰਪਰਸਨ ਦੇ ਅਹੁਦੇ ਲਈ ਰਾਜ ਲਾਲੀ ਗਿੱਲ (Raj Lali Gill) ਦੇ ਨਾਮ ਨੂੰ ਮਨਜ਼ੂਰੀ ਦੇ ਦਿੱਤੀ ਗਈ ਹੈ।

ਪੰਜਾਬ ਸਰਕਾਰ ਨੇ ਰਾਜ ਲਾਲੀ ਗਿੱਲ ਨੂੰ ਮਨੀਸ਼ਾ ਗੁਲਾਟੀ ਦੀ ਥਾਂ ‘ਤੇ ਨਿਯੁਕਤ ਕੀਤਾ ਗਿਆ ਹੈ। ਰਾਜ ਲਾਲੀ ਗਿੱਲ (Raj Lali Gill) ਆਮ ਆਦਮੀ ਪਾਰਟੀ ਦੇ ਸਥਾਪਨਾ ਤੋਂ ਹੀ ਪਾਰਟੀ ਦੇ ਨਾਲ ਜੁੜੇ ਹੋਏ ਨੇ ਪਾਰਟੀ ਦੇ ਮੈਂਬਰ ਹਨ। ਇਸ ਤੋਂ ਪਹਿਲਾਂ ਰਾਜ ਲਾਲੀ ਗਿੱਲ ਆਮ ਆਦਮੀ ਪਾਰਟੀ ਦੀ ਮਹਿਲਾ ਵਿੰਗ ਦੇ ਪ੍ਰਧਾਨ ਵੀ ਰਹਿ ਚੁੱਕੇ ਹਨ।

Exit mobile version