ਪੰਜਾਬ ਸਰਕਾਰ ਵਲੋਂ ਪ੍ਰੈਗਾਬਲਿਨ 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਸੇਲ ’ਤੇ ਪਾਬੰਦੀ

ਪ੍ਰੈਗਾਬਲਿਨ

ਚੰਡੀਗੜ੍ਹ 11 ਮਈ 2022: ਪੰਜਾਬ ਸਰਕਾਰ ਦੇ ਹੁਕਮਾਂ ਤਹਿਤ ਜ਼ਿਲਾ ਮੈਜਿਸਟ੍ਰੇਟ ਜਸਪ੍ਰੀਤ ਸਿੰਘ ਨੇ ਫੋਜ਼ਦਾਰੀ ਜ਼ਾਬਤਾ ਸੰਘਤਾ 1973 ਦੀ ਧਾਰਾ 144 ਤਹਿਤ ਪ੍ਰਾਪਤ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲਾ ਮਾਨਸਾ ਵਿੱਚ ਪ੍ਰੈਗਾਬਲਿਨ (Pregabalin) 75 ਐਮ.ਜੀ. ਤੋਂ ਵੱਧ ਮਾਤਰਾ ਦੇ ਕੈਪਸੂਲ ਦੀ ਸੇਲ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾ ਦਿੱਤੀ ਹੈ ।ਇਸ ਸੰਬੰਧੀ ਉਨ੍ਹਾਂ ਕਿਹਾ ਕਿ ਇਸ ਤੋਂ ਪਹਿਲਾਂ ਜ਼ਿਲੇ ਅੰਦਰ ਸਿਰਫ਼ ਰਜਿਸਟਰਡ ਮੈਡੀਕਲ ਪ੍ਰੈਕਟੀਸ਼ਨਰ ਵੱਲੋਂ ਦਿੱਤੀ ਗਈ ਪ੍ਰੀਸਕਰਿਪਸ਼ਨ ਸਲਿੱਪ ਤੋਂ ਬਿਨਾਂ ਪ੍ਰੈਗਾਬਲਿਨ 300 ਐਮ.ਜੀ. ਦੀ ਸੇਲ ’ਤੇ ਮੁਕੰਮਲ ਤੌਰ ’ਤੇ ਪਾਬੰਦੀ ਲਗਾਈ ਗਈ ਸੀ।

ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਸਿਵਲ ਸਰਜਨ ਮਾਨਸਾ ਰਾਹੀਂ ਪ੍ਰਾਪਤ ਤਾਜ਼ਾ ਰਿਪੋਰਟ ਦੇ ਅਨੁਸਾਰ ਆਮ ਤੌਰ ’ਤੇ ਮਰੀਜ਼ ਨੂੰ ਉਸ ਦੇ ਹਾਲਾਤਾਂ ਦੇ ਅਧਾਰ ’ਤੇ ਪ੍ਰੈਗਾਬਲਿਨ ਦੀ ਡੋਜ਼ 25-150 ਐਮ.ਜੀ. ਤੱਕ ਲਿਖੀ ਜਾਂਦੀ ਹੈ। ਇਸਦੇ ਚੱਲਦਿਆਂ ਜਿਲ਼੍ਹਾ ਇਹ ਪਾਬੰਧੀ ਲਗਾਈ ਗਈ ਹੈ |ਇਸਦੇ ਨਾਲ ਹੀ ਹੁਕਮ ਵਿੱਚ ਜ਼ਿਲਾ ਮੈਜਿਸਟ੍ਰੇਟ ਨੇ ਕਿਹਾ ਕਿ ਕੈਮਿਸਟ ਵੱਲੋਂ ਦਵਾਈ ਦੇਣ ਸਮੇਂ ਪ੍ਰੀਸਕਰਿਪਸ਼ਨ ਸਲਿੱਪ ’ਤੇ ਆਪਣੀ ਮੋਹਰ ਲਗਾਈ ਜਾਵੇ ਅਤੇ ਦਵਾਈ ਦੇਣ ਦੀ ਮਿਤੀ ਜ਼ਰੂਰ ਦਰਜ ਕੀਤੀ ਜਾਵੇ।

ਜਵਾਬ ਦੇਵੋ

ਤੁਹਾਡਾ ਈ-ਮੇਲ ਪਤਾ ਪ੍ਰਕਾਸ਼ਿਤ ਨਹੀਂ ਕੀਤਾ ਜਾਵੇਗਾ। ਲੋੜੀਂਦੇ ਖੇਤਰਾਂ 'ਤੇ * ਦਾ ਨਿਸ਼ਾਨ ਲੱਗਿਆ ਹੋਇਆ ਹੈ।