The Punjab government

ਕਰਜ਼ਾ ਨਾ ਮੋੜਣ ਵਾਲੇ 2 ਹਜ਼ਾਰ ਕਿਸਾਨਾਂ ‘ਤੇ ਸ਼ਿਕੰਜਾ ਕੱਸਣ ਦੀ ਤਿਆਰੀ ‘ਚ ਪੰਜਾਬ ਸਰਕਾਰ

ਚੰਡੀਗੜ੍ਹ 21 ਅਪ੍ਰੈਲ 2022: ਪੰਜਾਬ ਸਰਕਾਰ ਵਲੋਂ ਵੱਡਾ ਐਕਸ਼ਨ ਲੈਂਦਿਆਂ ਸਹਿਕਾਰੀ ਖੇਤੀਬਾੜੀ ਬੈਂਕਾਂ ਤੋਂ ਲਿਆ ਕਰਜ਼ਾ ਮੋੜਨ ਵਿਚ ਫ਼ੇਲ੍ਹ ਹੋਏ ਪੰਜਾਬ ਦੇ 2 ਹਜ਼ਾਰ ਕਿਸਾਨਾਂ (2,000 farmers) ਦੀ ਗ੍ਰਿਫ਼ਤਾਰੀ ਲਈ ਵਾਰੰਟ ਜਾਰੀ ਕਰ ਦਿੱਤੇ ਗਏ ਹਨ | ਦੱਸਿਆ ਜਾ ਰਿਹਾ ਹੈ ਕਿ ਇਸ ਤਹਿਤ ਦੋ ਕਿਸਾਨਾਂ ਨੂੰ ਗ੍ਰਿਫ਼ਤਾਰ ਵੀ ਕੀਤਾ ਗਿਆ ਹੈ।

ਤੁਹਾਨੂੰ ਦੱਸ ਦਈਏ ਕਿ ਪੰਜਾਬੀ ਟ੍ਰਿਬਿਊਨ ਦੀ ਇਕ ਰਿਪੋਰਟ ਮੁਤਾਬਕ ਇਕੱਲੇ ਫ਼ਿਰੋਜ਼ਪੁਰ ਜ਼ਿਲ੍ਹੇ ਵਿਚ 500 ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤੇ ਗਏ ਹਨ । ਇਸ ਜ਼ਿਲ੍ਹੇ ਦੇ ਬਸਤੀ ਰਾਮ ਵਾੜਾ ਦੇ ਬਖ਼ਸ਼ੀਸ਼ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਸ ’ਤੇ 11 ਲੱਖ ਰੁਪਏ ਦਾ ਕਰਜ਼ਾ।ਬਖ਼ਸ਼ੀਸ਼ ਸਿੰਘ ਨੇ ਇਕ ਮਹੀਨੇ ਵਿਚ ਪੈਸੇ ਭਰਨ ਦਾ ਲਿਖਤੀ ਭਰੋਸਾ ਦਿੱਤਾ ਤਾਂ ਉਸ ਨੂੰ ਘਰ ਭੇਜ ਦਿੱਤਾ ਗਿਆ।

ਇਸਦੇ ਨਾਲ ਹੀ ਖੇਤੀ ਵਿਕਾਸ ਬੈਂਕ ਜਲਾਲਾਬਾਦ ਵੱਲੋਂ 400 ਗ੍ਰਿਫ਼ਤਾਰੀ ਵਾਰੰਟ ਤਿਆਰ ਕੀਤੇ ਗਏ ਹਨ। ਪਿੰਡ ਕਾਹਨੂੰਵਾਲ ਦੇ ਕਿਸਾਨ ਸੋਮਨਾਥ ਨੂੰ ਗ੍ਰਿਫ਼ਤਾਰ ਕੀਤਾ ਗਿਆ ਜਿਸ ’ਤੇ 12 ਲੱਖ ਰੁਪਏ ਦਾ ਕਰਜ਼ਾ ਸੀ। ਸੋਮਨਾਥ ਨੇ 6.27 ਲੱਖ ਰੁਪਏ ਦੀ ਵਸੂਲੀ ਦੇ ਦਿੱਤੀ ਜਿਸ ਕਾਰਨ ਉਸ ਨੂੰ ਘਰ ਭੇਜ ਦਿੱਤਾ ਗਿਆ। ਮਾਨਸਾ ਜ਼ਿਲ੍ਹੇ ਵਿਚ 200 ਕਿਸਾਨਾਂ ਦੇ ਗ੍ਰਿਫ਼ਤਾਰੀ ਵਾਰੰਟ ਤਿਆਰ ਕੀਤੇ ਗਏ ਹਨ।

Scroll to Top