ਚੰਡੀਗੜ੍ਹ 10 ਜਨਵਰੀ 2023: ਮਾਈਨਿੰਗ ਨੂੰ ਲੈ ਕੇ ਇਸ ਸਮੇਂ ਦੀ ਵੱਡੀ ਖ਼ਬਰ ਸਾਹਮਣੇ ਆ ਰਹੀ ਹੈ। ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਮਾਈਨਿੰਗ (Mining) ਨੂੰ ਲੈ ਕੇ ਪੰਜਾਬ ਸਰਕਾਰ ਨੂੰ ਵੱਡੀ ਰਾਹਤ ਦਿੱਤੀ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਤਿੰਨ ਥਾਵਾਂ ‘ਤੇ ਮਾਈਨਿੰਗ ਦੀ ਮਨਜ਼ੂਰੀ ਦਿੱਤੀ ਹੈ | ਇਨ੍ਹਾਂ ਵਿੱਚ ਪਠਾਨਕੋਟ, ਰੂਪਨਗਰ ਅਤੇ ਫਾਜ਼ਿਲਕਾ ‘ਚ ਸ਼ਾਮਲ ਹੈ | ਇਸਦੇ ਨਾਲ ਹੀ ਹਾਈਕੋਰਟ ਨੇ ਇਹ ਵੀ ਹਦਾਇਤ ਕੀਤੀ ਹੈ ਕਿ ਪੰਜਾਬ ਸਰਕਾਰ ਐਸਈਆਈਏਏ (SEIAA) ਦੀ ਨਿਗਰਾਨੀ ਹੇਠ ਮਾਈਨਿੰਗ ਕਰੇਗੀ।
ਜਨਵਰੀ 19, 2025 5:33 ਪੂਃ ਦੁਃ