accident

ਪੰਜਾਬ ਸਰਕਾਰ ਨੇ ਕਿਸਾਨਾਂ ਨੂੰ 14,000 ਕਰੋੜ ਰੁਪਏ ਤੋਂ ਵੱਧ ਰਾਸ਼ੀ ਕੀਤੀ ਜਾਰੀ

ਚੰਡੀਗੜ੍ਹ, 27 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ (Punjab Government) ਚੱਲ ਰਹੇ ਹਾੜੀ ਮੰਡੀਕਰਨ ਸੀਜ਼ਨ (ਆਰ.ਐੱਮ.ਐੱਸ.) ਦੌਰਾਨ ਸਾਰੇ ਭਾਈਵਾਲਾਂ ਲਈ ਕਣਕ ਦੀ ਨਿਰਵਿਘਨ ਅਤੇ ਸੁਚਾਰੂ ਖਰੀਦ ਨੂੰ ਯਕੀਨੀ ਬਣਾਉਣ ਲਈ ਕੋਈ ਕਸਰ ਬਾਕੀ ਨਹੀਂ ਛੱਡ ਰਹੀ ਹੈ।

ਇਸ ਪ੍ਰਕਿਰਿਆ ਤਹਿਤ ਖੁਰਾਕ, ਸਿਵਲ ਸਪਲਾਈ ਅਤੇ ਖਪਤਕਾਰ ਮਾਮਲਿਆਂ ਬਾਰੇ ਮੰਤਰੀ ਲਾਲ ਚੰਦ ਕਟਾਰੂਚਕ ਦੀ ਅਗਵਾਈ ਹੇਠ ਕਈ ਨਿਵੇਕਲੇ ਉਪਾਅ ਕੀਤੇ ਗਏ ਹਨ ਜਿਨ੍ਹਾਂ ਵਿੱਚ ਵਾਹਨ ਟਰੈਕਿੰਗ ਸਿਸਟਮ (ਵੀ.ਟੀ.ਐਸ.) ਨੂੰ ਲਾਗੂ ਕਰਨਾ, ਟਰੱਕਾਂ ਦੀ ਆਵਾਜਾਈ ‘ਤੇ ਨਜ਼ਰ ਰੱਖਣ ਲਈ ਉਨ੍ਹਾਂ ‘ਤੇ ਜੀ.ਪੀ.ਐਸ. ਡਿਵਾਈਜ਼ ਲਾਉਣਾ ਅਤੇ ਆਨਲਾਈਨ ਗੇਟ ਪਾਸ ਜਾਰੀ ਕਰਨਾ ਆਦਿ ਸ਼ਾਮਲ ਹਨ।

ਇਸ ਬਾਰੇ ਜਾਣਕਾਰੀ ਦਿੰਦਿਆ ਸਰਕਾਰੀ ਬੁਲਾਰੇ ਨੇ ਅੱਗੇ ਦੱਸਿਆ ਕਿ 26 ਅਪ੍ਰੈਲ ਤੱਕ 14687.52 ਕਰੋੜ ਰੁਪਏ ਸਿੱਧੇ ਕਿਸਾਨਾਂ ਨੂੰ ਜਾਰੀ ਕੀਤੇ ਜਾ ਚੁੱਕੇ ਹਨ ਅਤੇ ਹੁਣ ਤੱਕ ਕੁੱਲ 93,95,891.95 ਮੀਟ੍ਰਿਕ ਟਨ (ਐੱਮ. ਟੀ.) ਕਣਕ ਦੀ ਖਰੀਦ ਹੋ ਚੁੱਕੀ ਹੈ। ਇਸ ਵਿੱਚੋਂ ਸਰਕਾਰੀ ਏਜੰਸੀਆਂ ਨੇ 9045721.95 ਮੀਟ੍ਰਿਕ ਟਨ ਅਤੇ ਵਪਾਰੀਆਂ ਨੇ 350170 ਮੀਟ੍ਰਿਕ ਟਨ ਦੀ ਖਰੀਦ ਕੀਤੀ ਹੈ।

ਦੱਸਣਯੋਗ ਹੈ ਕਿ ਪਨਗ੍ਰੇਨ (ਕੇਂਦਰੀ ਪੂਲ) ਵੱਲੋਂ 2062893.65 ਮੀਟ੍ਰਿਕ ਟਨ, ਮਾਰਕਫੈੱਡ ਵੱਲੋਂ 2330641 ਮੀਟ੍ਰਿਕ ਟਨ, ਪਨਸਪ ਵੱਲੋਂ 2100165.50 ਮੀਟ੍ਰਿਕ ਟਨ, ਪੰਜਾਬ ਰਾਜ ਵੇਅਰਹਾਊਸਿੰਗ ਕਾਰਪੋਰੇਸ਼ਨ ਵੱਲੋਂ 1508809.65 ਮੀਟ੍ਰਿਕ ਟਨ, ਐਫ.ਸੀ.ਆਈ. ਵੱਲੋਂ 277310 ਮੀਟਰਿਕ ਟਨ, ਡੀਸੀਪੀ (ਸਿਰਫ਼ ਪਨਗ੍ਰੇਨ) ਵੱਲੋਂ 765902.15 ਮੀਟ੍ਰਿਕ ਟਨ ਦੀ ਖਰੀਦ ਕੀਤੀ ਗਈ ਹੈ।

 

Scroll to Top