Gurjeet Singh Aujla

ਸੂਬੇ ‘ਚ ਵੱਧ ਰਹੇ ਨਸ਼ੇ ਨੂੰ ਲੈ ਕੇ ਭ੍ਰਿਸ਼ਟ ਪੁਲਿਸ ਸਿਸਟਮ ‘ਤੇ ਵੀ ਸ਼ਿਕੰਜਾ ਕਸੇ ਪੰਜਾਬ ਸਰਕਾਰ: MP ਗੁਰਜੀਤ ਸਿੰਘ ਔਜਲਾ

ਚੰਡੀਗੜ੍ਹ,18 ਅਕਤੂਬਰ 2023: ਪੰਜਾਬ ਸਰਕਾਰ ਨੇ ਸੂਬੇ ਨੂੰ ਨਸ਼ਾ ਮੁਕਤ ਬਣਾਉਣ ਲਈ ਨਸ਼ਿਆਂ ਖ਼ਿਲਾਫ਼ ਵੱਡੀ ਮੁਹਿੰਮ ਚਲਾਈ ਜਾ ਰਹੀ ਹੈ। ਅੱਜ ਹਜ਼ਾਰਾਂ ਦੀ ਗਿਣਤੀ ਵਿੱਚ ਵਿਦਿਆਰਥੀ ਹਰਿਮੰਦਰ ਸਾਹਿਬ ਵਿਖੇ ਇਕੱਠੇ ਹੋਏ ਹਨ | ਇਸ ਦੇ ਚੱਲਦੇ ਅੱਜ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੰਮ੍ਰਿਤਸਰ ਪਹੁੰਚੇ ਹਨ | ਇਸ ਦੌਰਾਨ 35 ਹਜ਼ਾਰ ਬੱਚਿਆਂ ਨਾਲ ਅੰਮ੍ਰਿਤਸਰ ਦੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਰਦਾਸ ਕਰਨਗੇ।

ਇਸ ਦੌਰਾਨ ਅੰਮ੍ਰਿਤਸਰ ਦੇ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ (Gurjeet Singh Aujla) ਵੱਲੋਂ ਪੰਜਾਬ ਸਰਕਾਰ ਦੇ ਇਸ ਨਸ਼ੇ ਖ਼ਿਲਾਫ਼ ਮੁਹਿੰਮ ਦਾ ਸਵਾਗਤ ਕੀਤਾ ਹੈ | ਉਨ੍ਹਾਂ ਨੇ ਇਸ ਪ੍ਰੋਗਰਾਮ ਦੇ ਵਿੱਚ ਸ਼ਿਰਕਤ ਕਰਦਿਆਂ ਹੋਇਆਂ ਪੰਜਾਬ ਦੇ ਮੁੱਖ ਮੰਤਰੀ ਨੂੰ ਅਪੀਲ ਕੀਤੀ ਹੈ ਕਿ ਪੰਜਾਬ ਵਿੱਚ ਵੱਧ ਰਹੇ ਨਸ਼ੇ ਨੂੰ ਲੈ ਕੇ ਭ੍ਰਿਸ਼ਟ ਪੁਲਿਸ ਸਿਸਟਮ ਉੱਤੇ ਵੀ ਸ਼ਿਕੰਜਾ ਕੱਸਿਆ ਜਾਵੇ। ਉਹਨਾਂ ਨੇ ਕਿਹਾ ਕਿ ਜੋ ਉਪਰਾਲਾ ਅੱਜ ਪੰਜਾਬ ਦੇ ਮੁੱਖ ਮੰਤਰੀ ਵੱਲੋਂ ਕੀਤਾ ਜਾ ਰਿਹਾ ਹੈ, ਉਹ ਸ਼ਲਾਘਾਯੋਗ ਹੈ ਲੇਕਿਨ ਪੰਜਾਬ ਦੇ ਹਰ ਇੱਕ ਥਾਣੇ ਦੇ ਬਾਹਰ ਨਸ਼ਾ ਥਾਣੇਦਾਰ ਦੀ ਮਿਲੀ ਭੁਗਤ ਦੇ ਨਾਲ ਵਿਕਦਾ ਹੈ |

ਉਹਨਾਂ (Gurjeet Singh Aujla) ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਪੰਜਾਬ ਦੇ ਵਿੱਚ ਨਸ਼ਾ ਪੂਰੀ ਤਰ੍ਹਾਂ ਨਾਲ ਖ਼ਤਮ ਹੋਵੇ ਅਤੇ ਅਸੀਂ ਹਰ ਇੱਕ ਵਿਅਕਤੀ ਦਾ ਸਹਿਯੋਗ ਦੇਣ ਲਈ ਤਿਆਰ ਹਾਂ ਅਤੇ ਅਸੀਂ ਉਹਨਾਂ ਨੇ ਕਿਹਾ ਕਿ ਪੰਜਾਬ ਦੇ ਥਾਣਿਆਂ ਵਿੱਚ ਹਲਾਤ ਇਸ ਤਰ੍ਹਾਂ ਦੇ ਬਣ ਚੁੱਕੇ ਹਨ ਕਿ ਥਾਂ-ਥਾਂ ‘ਤੇ ਲੁੱਟ-ਖੋਹ ਦੀਆਂ ਵਾਰਦਾਤਾਂ ਵੀ ਸਾਹਮਣੇ ਆ ਰਹੀਆਂ ਹਨ, ਇਸ ‘ਤੇ ਵੀ ਠੱਲ੍ਹ ਪਾਈ ਜਾਵੇ |

ਗੁਰਜੀਤ ਸਿੰਘ ਔਜਲਾ ਨੇ ਕਿਹਾ ਕਿ ਅਸੀ ਚਾਹੁੰਦੇ ਹਾਂ ਕਿ ਪੰਜਾਬ ਦਾ ਹਰ ਇੱਕ ਨੌਜਵਾਨ ਨਸ਼ੇ ਤੋਂ ਦੂਰ ਹੋਵੇ ਅਤੇ ਇਸ ਦਲਦਲ ‘ਚੋਂ ਬਾਹਰ ਨਿਕਲੇ | ਉਨ੍ਹਾਂ ਕਿਹਾ ਕਿ ਇਹ ਸਾਰੇ ਵਿਦਿਆਰਥੀ ਪੰਜਾਬ ਦਾ ਭਵਿੱਖ ਹਨ ਅਤੇ ਇਨ੍ਹਾਂ ਨੂੰ ਨਸ਼ਿਆਂ ਤੋਂ ਦੂਰ ਰੱਖਣਾ ਅਤੇ ਨਸ਼ੇ ਖ਼ਿਲਾਫ਼ ਜਾਗਰੂਕ ਕਰਨ ਜ਼ਰੂਰੀ ਹੈ |

 

Scroll to Top