July 7, 2024 3:25 am
Dr. Raj Kumar Verka

ਪੰਜਾਬ ਸਰਕਾਰ ਨੂੰ ਸੂਬੇ ਦੇ ਹਰ ਇਕ ਵਿਅਕਤੀ ਦੀ ਸੁਰੱਖਿਆ ਯਕੀਨੀ ਬਣਾਉਣੀ ਚਾਹੀਦੀ ਹੈ: ਡਾ. ਰਾਜ ਕੁਮਾਰ ਵੇਰਕਾ

ਅੰਮ੍ਰਿਤਸਰ, 17 ਅਪ੍ਰੈਲ 2023: ਅੰਮ੍ਰਿਤਸਰ ਦੇ ਜੰਡਿਆਲਾ ਗੁਰੂ ਦੇ ਵਿੱਚ ਇੱਕ ਭਾਜਪਾ ਐਸ.ਸੀ ਮੋਰਚਾ ਦੇ ਜਨਰਲ ਸਕੱਤਰ ਬਲਵਿੰਦਰ ਗਿੱਲ ਦੇ ਅਣਪਛਾਤੇ ਵਿਅਕਤੀਆਂ ਨੇ ਗੋਲੀ ਮਾਰ ਕੇ ਗੰਭੀਰ ਜ਼ਖਮੀ ਕਰ ਦਿੱਤਾ, ਜੋ ਕਿ ਅੰਮ੍ਰਿਤਸਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਜ਼ੇਰੇ ਇਲਾਜ ਹਨ | ਇਸ ਘਟਮਨਾ ਤੋਂ ਬਾਅਦ ਭਾਰਤੀ ਜਨਤਾ ਪਾਰਟੀ ਦੇ ਵੱਡੇ ਆਗੂ ਉੱਥੇ ਪਹੁੰਚਣ ਸ਼ੁਰੂ ਹੋ ਗਏ ਹਨ |

ਇਸ ਘਟਨਾ ਨੂੰ ਲੈ ਕੇ ਭਾਰਤੀ ਜਨਤਾ ਪਾਰਟੀ ਦੇ ਆਗੂ ਡਾਕਟਰ ਰਾਜ ਕੁਮਾਰ ਵੇਰਕਾ (Dr. Raj Kumar Verka) ਵੱਲੋਂ ਪੰਜਾਬ ਦੇ ਮੌਜੂਦਾ ਹਲਾਤਾਂ ‘ਤੇ ਚਿੰਤਾ ਜਤਾਉਂਦੇ ਹੋਏ ਕਿਹਾ ਕਿ ਪੰਜਾਬ ਵਿੱਚ ਅਮਨ ਕਾਨੂੰਨ ਲਗਾਤਾਰ ਹੀ ਖ਼ਤਮ ਹੁੰਦੀ ਨਜ਼ਰ ਆ ਰਿਹਾ ਹੈ | ਉਨ੍ਹਾਂ ਨੇ ਕਿਹਾ ਕਿ ਕੋਈ ਅਜਿਹਾ ਦਿਨ ਨਹੀਂ ਹੈ, ਜਿਸ ਦਿਨ ਪੰਜਾਬ ਵਿੱਚ ਗੋਲੀ ਚੱਲਣ ਦੀ ਵਾਰਦਾਤ ਸਾਹਮਣੇ ਨਾ ਆਈ ਹੋਵੇ |

ਡਾ. ਰਾਜ ਕੁਮਾਰ ਵੇਰਕਾ (Dr. Raj Kumar Verka) ਦਾ ਕਹਿਣਾ ਹੈ ਕਿ ਭਗਵੰਤ ਮਾਨ ਸਿਰਫ਼ ਆਪਣੀ ਕੁਰਸੀ ਬਚਾਉਣ ਦੀ ਕੋਸ਼ਿਸ਼ ਕਰ ਰਹੇ ਹਨ, ਹੋਰ ਕੁਝ ਨਹੀਂ | ਉਨ੍ਹਾਂ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੇ ਨੇਤਾ ਦੇ ‘ਤੇ ਹਮਲਾ ਮੰਦਭਾਗਾ ਹੈ | ਇਸਦੇ ਨਾਲ ਹੀ ਨਵਜੋਤ ਸਿੰਘ ਸਿੱਧੂ ਦੇ ਘਰ ਦੇ ਉੱਪਰ ਸ਼ੱਕੀ ਵਿਅਕਤੀ ਵੇਖੇ ਜਾਣ ਦੇ ਮਾਮਲੇ ਨੂੰ ਲੈ ਕੇ ਕਿਹਾ ਕਿ ਪੰਜਾਬ ਸਰਕਾਰ ਦਾ ਫਰਜ਼ ਬਣਦਾ ਹੈ ਕਿ ਉਹ ਹਰ ਇੱਕ ਵਿਅਕਤੀ ਦੀ ਸੁਰੱਖਿਆ ਯਕੀਨੀ ਬਣਾਵੇ ਜੋ ਪੰਜਾਬ ਵਿਚ ਰਹਿੰਦਾ ਹੈ |

ਦੂਜੇ ਪਾਸੇ ਅਗਾਮੀ ਜਲੰਧਰ ਜ਼ਿਮਨੀ ਚੋਣ ਨੂੰ ਲੈ ਕੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਸੰਗਰੂਰ ਚੋਣਾਂ ਹਾਰਨ ਤੋਂ ਬਾਅਦ ਬਲੈਕਲਿਸਟ ਹੋ ਚੁੱਕਾ ਸੀ ਅਤੇ ਹੁਣ ਜਲੰਧਰ ਜ਼ਿਮਨੀ ਚੋਣ ਹਾਰ ਕੇ ਵੀ ਉਹ ਬਲੈਕ ਲਿਸਟ ਹੋ ਜਾਵੇਗਾ | ਉਨ੍ਹਾਂ ਨੇ ਕਿਹਾ ਕਿ ਮੈਂ ਦੁਬਾਰਾ ਕਾਂਗਰਸ ਜਾ ਸਕਦਾ ਹਾਂ, ਇਹ ਸਭ ਅਫ਼ਵਾਹਾਂ ਹਨ, ਮੇਰਾ ਹਰ ਇੱਕ ਪਾਰਟੀ ਦੇ ਨਾਲ ਪਿਆਰ ਹੈ, ਲੇਕਿਨ ਮੈਂ ਭਾਰਤੀ ਜਨਤਾ ਪਾਰਟੀ ਦਾ ਸਿਪਾਹੀ ਹਾਂ |