July 5, 2024 1:15 am
Chetan Singh Jauramajra

ਪੰਜਾਬ ਸਰਕਾਰ ਸੰਕਟ ਦੀ ਇਸ ਘੜ੍ਹੀ ‘ਚ ਲੋਕਾਂ ਦੇ ਨਾਲ ਖੜ੍ਹੀ: ਚੇਤਨ ਸਿੰਘ ਜੌੜਾਮਾਜਰਾ

ਸਮਾਣਾ, ਧਰਮੇੜੀ, ਪਟਿਆਲਾ, 13 ਜੁਲਾਈ 2023: ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਅੱਜ ਸਮਾਣਾ ਹਲਕੇ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿਖੇ ਪਾਣੀ ਵਿਚ ਘਿਰੇ ਲੋਕਾਂ ਨੂੰ ਖਾਣ-ਪੀਣ ਅਤੇ ਹੋਰ ਜ਼ਰੂਰੀ ਸਮਾਨ ਪਹੁੰਚਾਇਆ। ਜਿਕਰਯੋਗ ਹੈ ਕਿ ਕੈਬਨਿਟ ਮੰਤਰੀ ਜੌੜਾਮਜਰਾ ਹੜ੍ਹਾਂ ਦੀ ਮੁਸ਼ਕਿਲ ਦੀ ਇਸ ਘੜੀ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਿਰਦੇਸ਼ਾਂ ਮੁਤਾਬਕ ਪਹਿਲੇ ਦਿਨ ਤੋਂ ਹੀ ਆਪਣੇ ਲੋਕਾਂ ਦੇ ਨਾਲ ਖੜ੍ਹੇ ਹੋਏ ਹਨ। ਉਨ੍ਹਾਂ ਵਲੋਂ ਪ੍ਰਸ਼ਾਸ਼ਨ ਨੂੰ ਕੀਤੀਆਂ ਹਦਾਇਤਾਂ ਦੇ ਮੱਦੇਨਜ਼ਰ ਪੂਰੀ ਪ੍ਰਸ਼ਾਸਨਿਕ ਮਸ਼ੀਨਰੀ ਹੜ੍ਹ ਦੀ ਮਾਰ ਤੋਂ ਪ੍ਰਭਾਵਿਤ ਲੋਕਾਂ ਦੀ ਵੱਧ ਤੋਂ ਵੱਧ ਮੱਦਦ ਕਰਨ ਲਈ ਕੈਬਨਿਟ ਮੰਤਰੀ ਜੌੜਾਮਜਰਾ ਦੀ ਅਗਵਾਈ ਹੇਠ ਯਤਨਸ਼ੀਲ ਹੈ।

flood

ਅੱਜ ਚੇਤਨ ਸਿੰਘ ਜੌੜਾਮਾਜਰਾ (Chetan Singh Jauramajra) ਖ਼ੁਦ ਧਰਮੇੜੀ, ਘਿਊਰਾ, ਕਮਾਸਪੁਰ, ਧਨੌਰੀ, ਨਵਾਂ ਗਾਊ, ਬੀਬੀਪੁਰ, ਸੱਸਾ ਗੁੱਜਰਾਂ, ਸੱਸਾ ਥੇਹ, ਮਾਂਗਟਾਂ ਪਿੰਡਾਂ ਦੇ ਲੋਕਾਂ ਵਿਚ ਖਾਣ-ਪੀਣ ਅਤੇ ਹੋਰ ਜ਼ਰੂਰੀ ਸਮਾਨ ਸਮੇਤ ਰਾਹਤ ਸਮੱਗਰੀ ਅਤੇ ਪਸ਼ੂਆਂ ਲਈ ਚਾਰ ਆਦਿ ਲੈ ਕੇ ਗਏ।

ਕੈਬਨਿਟ ਮੰਤਰੀ ਜੌੜਾਮਜਰਾ ਨੇ ਭਾਰਤੀ ਫ਼ੌਜ ਤੇ ਐਨ ਡੀ ਆਰ ਐਫ਼ ਦੇ ਜਵਾਨਾਂ ਦੀ ਹੋਂਸਲਾ ਅਫ਼ਜ਼ਾਈ ਕਰਦਿਆਂ ਖ਼ੁਦ ਡੂੰਘੇ ਪਾਣੀ ਵਿਚ ਕਿਸ਼ਤੀ ਰਾਹੀਂ ਜਾ ਕੇ ਲੋਕਾਂ ਨਾਲ ਰਾਬਤਾ ਸਾਧਿਆ ਤੇ ਭਰੋਸਾ ਦਿੱਤਾ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਹੜ੍ਹ ਪ੍ਰਭਾਵਿਤ ਲੋਕਾਂ ਦੀ ਸਾਰ ਲੈ ਰਹੇ ਹਨ ਅਤੇ ਪੰਜਾਬ ਸਰਕਾਰ ਸੰਕਟ ਦੀ ਇਸ ਘੜ੍ਹੀ ਵਿਚ ਲੋਕਾਂ ਦੇ ਨਾਲ ਖੜ੍ਹੀ ਹੈ। ਇਸ ਮੌਕੇ ਉਨ੍ਹਾਂ ਦੇ ਨਾਲ ਗੁਰਦੇਵ ਸਿੰਘ ਟਿਵਾਣਾ, ਐਡਵੋਕੇਟ ਗੁਲਜ਼ਾਰ ਸਿੰਘ ਵਿਰਕ, ਬਲਕਾਰ ਸਿੰਘ ਗੱਜੂਮਾਜਰਾ, ਸੁਰਜੀਤ ਸਿੰਘ ਫ਼ੌਜੀ ਤੇ ਅਮਰਦੀਪ ਸਿੰਘ ਸੋਨੂੰ ਥਿੰਦ ਸਮੇਤ ਹੋਰ ਪਤਵੰਤੇ ਵੀ ਮੌਜੂਦ ਸਨ।