July 3, 2024 11:55 pm
Panchayats

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦਾ ਫੈਸਲਾ ਲਿਆ ਵਾਪਸ

ਚੰਡੀਗੜ੍ਹ, 31 ਅਗਸਤ, 2023: ਪੰਜਾਬ ਸਰਕਾਰ ਨੇ ਪੰਚਾਇਤਾਂ (Panchayats) ਭੰਗ ਕਰਨ ਦਾ ਫੈਸਲਾ ਵਾਪਸ ਲੈ ਲਿਆ ਹੈ। ਪੰਜਾਬ ਸਰਕਾਰ ਇਸ ਸੰਬੰਧੀ ਨੋਟੀਫਿਕੇਸ਼ਨ ਜਲਦ ਜਾਰੀ ਕਰੇਗੀ । ਪੰਜਾਬ ਦੇ ਐਡਵੋਕੇਟ ਜਨਰਲ ਵਿਨੋਦ ਘਈ ਨੇ ਚੀਫ਼ ਜਸਟਿਸ ਦੀ ਅਦਾਲਤ ਵਿੱਚ ਸੁਣਵਾਈ ਦੌਰਾਨ ਇਹ ਜਾਣਕਾਰੀ ਦਿੱਤੀ ਹੈ। ਇਹ ਮਾਮਲਾ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਵਿਚਾਰ ਅਧੀਨ ਸੀ | ਇਸਦੇ ਨਾਲ ਹੀ ਪੰਜਾਬ ਸਰਕਾਰ ਨੇ ਕਿਹਾ ਕਿ ਪੰਚਾਇਤੀ ਚੋਣਾਂ ਸਮੇਂ ਸਿਰ ਹੋਣਗੀਆਂ |

ਪੰਜਾਬ ਸਰਕਾਰ ਨੇ ਪੰਚਾਇਤਾਂ ਭੰਗ ਕਰਨ ਦੇ ਹੁਕਮਾਂ ‘ਤੇ ਅੱਜ ਹਾਈਕੋਰਟ ‘ਚ ਆਪਣਾ ਜਵਾਬ ਦਾਇਰ ਕੀਤਾ ਹੈ | ਇਸ ਤੋਂ ਪਹਿਲਾਂ ਹਾਈਕੋਰਟ ਨੇ ਇਸ ਮਾਮਲੇ ‘ਚ ‘ਆਪ’ ਸਰਕਾਰ ਨੂੰ ਸਖ਼ਤ ਫਟਕਾਰ ਲਗਾਈ ਸੀ। ਸਰਕਾਰ ਤੋਂ ਪੁੱਛਿਆ ਗਿਆ ਹੈ ਕਿ ਪੰਚਾਇਤਾਂ ਨੂੰ ਭੰਗ ਕਰਨ ਦਾ ਫੈਸਲਾ ਕਿਊਂ ਲਿਆ ਗਿਆ, ਇਸਦਾ ਕੀ ਕਾਰਨ ਸੀ ।

ਜਿਕਰਯੋਗ ਹੈ ਕਿ ਪੰਜਾਬ ਸਰਕਾਰ ਨੇ 11 ਅਗਸਤ ਨੂੰ ਸੂਬੇ ਦੀਆਂ ਪੰਚਾਇਤਾਂ (Panchayats) ਨੂੰ ਭੰਗ ਕਰਨ ਦੇ ਹੁਕਮ ਜਾਰੀ ਕੀਤੇ ਸਨ। ਪਰ ਪੰਜਾਬ ਸਰਕਾਰ ਦਾ ਇਹ ਫੈਸਲਾ ਹੁਣ ਇਹ ਮਾਮਲਾ ਵਿਵਾਦ ਦਾ ਰੂਪ ਲੈ ਰਿਹਾ ਹੈ। ਜ਼ਿਕਰਯੋਗ ਹੈ ਕਿ ਸੂਬੇ ਦੀਆਂ ਸਾਰੀਆਂ ਪੰਚਾਇਤਾਂ (Gram Panchayats) ਨੂੰ ਭੰਗ ਕਰਨ ਦੇ ਹੁਕਮ ਜਾਰੀ ਕਰਨ ਦੇ ਨਾਲ ਹੀ ਉਥੇ ਪ੍ਰਬੰਧਕ ਵੀ ਨਿਯੁਕਤ ਕੀਤੇ ਗਏ।