ਚੰਡੀਗੜ੍ਹ 06 ਮਈ 2023: ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਟਵੀਟ ਕਰਦੇ ਹੋਏ ਲਿਖਿਆ ਕਿ ,”ਪਰਲ ਕੰਪਨੀ (Pearl Company) ਨੇ ਲੱਖਾਂ ਲੋਕਾਂ ਤੋਂ ਕਰੋੜਾਂ ਰੁਪਏ ਹੜੱਪ ਲਏ ਹਨ। ਮੁੱਖ ਮੰਤਰੀ ਨੇ ਕਿਹਾ ਕਿ ਕੰਪਨੀ ਦੀ ਪੰਜਾਬ ਵਿੱਚ ਕਾਫੀ ਜਾਇਦਾਦ ਹੈ। ਇਸ ਕਾਰਨ ਸੂਬਾ ਸਰਕਾਰ ਕਾਨੂੰਨੀ ਤਰੀਕੇ ਨਾਲ ਸਾਰੀਆਂ ਮੁਸ਼ਕਲਾਂ ਨੂੰ ਦੂਰ ਕਰਕੇ ਪਰਲ ਕੰਪਨੀ ਦੀ ਜਾਇਦਾਦ ਨੂੰ ਆਪਣੇ ਕਬਜ਼ੇ ਵਿੱਚ ਲੈ ਲਵੇਗੀ। ਮੁੱਖ ਮੰਤਰੀ ਮਾਨ ਨੇ ਕਿਹਾ ਕਿ ਪਰਲ ਕੰਪਨੀ ਦੀ ਜਾਇਦਾਦ ‘ਤੇ ਕਬਜ਼ਾ ਕਰਨ ਤੋਂ ਬਾਅਦ ਲੋਕਾਂ ਤੋਂ ਹੜੱਪੀ ਗਈ ਸਾਰੀ ਰਕਮ ਵਾਪਸ ਕਰਨ ਦਾ ਰਾਹ ਲੱਭਿਆ ਜਾਵੇਗਾ। ਇਸ ਸਬੰਧੀ ਉਨ੍ਹਾਂ ਜਲਦੀ ਹੀ ਵਿਸਥਾਰਪੂਰਵਕ ਜਾਣਕਾਰੀ ਦੇਣ ਦਾ ਐਲਾਨ ਕੀਤਾ ਹੈ।
ਅਗਸਤ 24, 2026 10:32 ਪੂਃ ਦੁਃ




