ਸ੍ਰੀ ਮੁਕਤਸਰ ਸਾਹਿਬ, 14 ਫਰਵਰੀ 2024: ਸੀ-ਪਾਈਟ ਕੈਂਪ, ਹਕੂਮਤ ਸਿੰਘ ( ਫਿਰੋਜ਼ਪੁਰ ) ਦੇ ਕੈਂਪ ਟ੍ਰੇਨਿੰਗ ਅਫ਼ਸਰ ਆਨਰੇਰੀ ਕੈਪਟਨ ਗੁਰਦਰਸ਼ਨ ਸਿੰਘ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਸੀ-ਪਾਈਟ ਕੈਂਪ, ਹਕੂਮਤ ਸਿੰਘ ਵਾਲਾ ਵਿਖੇ ਅਗਨੀਵੀਰ ਫੌਜ ਦੀਆਂ ਭਰਤੀ ਰੈਲੀ ਦਾ ਕੰਪਿਊਟਰ ਬੇਸਿਸ ਲਿਖਤੀ ਪੇਪਰ 22 ਅਪ੍ਰੈਲ 2024 ਨੂੰ ਹੋ ਰਿਹਾ ਹੈ । ਲਿਖਤੀ ਪੇਪਰ ਦੀ ਆਨਲਾਈਨ ਰਿਜ਼ਟਰੇਸ਼ਨ 22 ਮਾਰਚ 2024 ਤੱਕ www.joinindianarmy.nic.in ਤੇ ਕਰਵਾਈ ਜਾ ਸਕਦੀ ਹੈ ।
ਯੁਵਕ ਆਈ.ਟੀ.ਆਈ. ਪਾਸ ਹਨ ਉਨ੍ਹਾਂ ਨੂੰ ਵਿਸ਼ੇਸ ਛੋਟ ਦਿੱਤੀ ਜਾਵੇਗੀ , ਦਿੱਤੀ ਜਾਣ ਵਾਲੀ ਛੋਟ ਦਾ ਵੇਰਵਾ ਵੈਬ ਸਾਈਟ ਤੇ ਚੈਕ ਕੀਤਾ ਜਾ ਸਕਦਾ ਹੈ, ਫਿਰੋਜ਼ਪੁਰ, ਫਾਜਿਲਕਾ, ਸ੍ਰੀ ਮੁਕਤਸਰ ਸਾਹਿਬ, ਫਰੀਦਕੋਟ ਅਤੇ ਮੋਗਾ ਜ਼ਿਲ੍ਹੇ ਦੇ ਨੌਜਵਾਨ ਜੋ ਅਗਨੀਵੀਰ ਫੌਜ ਵਿੱਚ ਭਰਤੀ ਹੋਣਾ ਚਾਹੁੰਦੇ ਹਨ, ਉਹ ਨੌਜਵਾਨ 15 ਫਰਵਰੀ 2024 ਤੋਂ ਆਪਣੀ ਰਜਿਸਟਰੇਸ਼ਨ ਕਰਵਾਉਣੀ ਸ਼ੁਰੂ ਕਰ ਸਕਦੇ ਹਨ ।
ਕੈਂਪ ਵਿੱਚ ਆਉਣ ਸਮੇਂ ਆਨਲਾਈਨ ਅਪਲਾਈ ਦੀ ਇੱਕ ਕਾਪੀ, ਆਈ.ਟੀ.ਆਈ. ਪਾਸ ਜਾਂ ਦਸਵੀਂ ਦਾ ਅਸਲ ਸਰਟੀਫਿਕੇਟ , ਆਈ.ਟੀ.ਆਈ. ਪਾਸ ਜਾਂ ਦਸਵੀਂ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਪੰਜਾਬ ਰੈਜੀਡੈਂਸ ਦੀ ਫੋਟੋ ਸਟੇਟ ਕਾਪੀ, ਜਾਤਿ ਦੇ ਸਰਟੀਫਿਕੇਟ ਦੀ ਫੋਟੋ ਸਟੇਟ ਕਾਪੀ, ਆਧਾਰ ਕਾਰਡ ਦੀ ਫੋਟੋ ਸਟੇਟ ਕਾਪੀ , ਬੈਂਕ ਖਾਤੇ ਦੀ ਫੋਟੋ ਸਟੇਟ ਕਾਪੀ ਤੇ ਖਾਤਾ ਚਾਲੂ ਹਾਲਤ ਵਿੱਚ ਹੋਵੇ ਅਤੇ ਇੱਕ ਪਾਸਪੋਰਟ ਸਾਈਜ਼ ਦੀ ਫੋਟੋ, ਇੱਕ ਕਾਪੀ ਇੱਕ ਪੈੱਨ, ਖਾਣਾ ਖਾਣ ਲਈ ਬਰਤਨ, ਰਹਿਣ ਲਈ ਬਿਸਤਰਾ ਆਦਿ ਨਾਲ ਲੈ ਕੇ ਆਉਣ । ਕੈਂਪ ਵਿੱਚ ਆਉਣ ਦਾ ਸਮਾਂ ਸਵੇਰੇ 09H00 ਵਜ੍ਹੇ ।
ਨੌਜਵਾਨ ਦੀ ਉਮਰ 17 ਸਾਲ ਤੋਂ 21 ਸਾਲ ਤੱਕ ਹੋਵੇ ਛਾਤੀ ਬਿਨ੍ਹਾਂ ਫੁਲਾ ਕੇ 77 ਸੈਂਟੀਮੀਟਰ ਤੇ ਫੁਲਾ ਕੇ 82 ਸੈਂਟੀਮੀਟਰ ਅਤੇ ਕੱਦ 05 ਫੁੱਟ 07 ਇੰਚ ਹੋਵੇ । ਯੁਵਕ ਘੱਟੋ-ਘੱਟ 10ਵੀਂ 45% ਅੰਕਾਂ ਨਾਲ ਪਾਸ ਹੋਵੇ ਜਾਂ 10+2 ਪਾਸ ਹੋਵੇ । ਆਈ.ਟੀ.ਆਈ. ਪਾਸ ਨੌਜਵਾਨ ਦੀ ਉਮਰ ਅਤੇ ਪਾਸ ਅੰਕਾਂ ਦੀ ਪ੍ਰਤੀਸਤ www.joinindianarmy.nic.in ਚੈਕ ਕੀਤੀ ਜਾ ਸਕਦੀ ਹੈ ।
ਇਸ ਤੋਂ ਇਲਾਵਾ ਨੌਜਵਾਨਾਂ ਨੂੰ ਸਰਕਾਰ ਵੱਲੋਂ ਵਜ਼ੀਫ਼ਾ ਗ੍ਰਾਂਟ ਮਿਲਣ ਉਪਰੰਤ ਪ੍ਰਤੀ ਯੁਵਕ 400 ਰੁ: ਪ੍ਰਤੀ ਮਹੀਨਾ ਦੇ ਹਿਸਾਬ ਨਾਲ ਵਜ਼ੀਫ਼ਾ ਵੀ ਦਿੱਤਾ ਜਾਵੇਗਾ । ਕੈਂਪ ਵਿੱਚ ਰਹਿਣ ਸਮੇਂ ਖਾਣਾ ਅਤੇ ਰਹਾਇਸ਼ ਬਿਲਕੁੱਲ ਮੁਫ਼ਤ ਦਿੱਤੀ ਜਾਵੇਗੀ ਅਤੇ ਫਿਜ਼ੀਕਲ ਤੇ ਲਿਖਤੀ ਪੇਪਰ ਦੀ ਤਿਆਰੀ ਦੀ ਕੋਈ ਵੀ ਫ਼ੀਸ ਨਹੀਂ ਲਈ ਜਾਵੇਗੀ । ਵਧੇਰੇ ਜਾਣਕਾਰੀ ਲਈ ਯੁਵਕ ਮੋਬਾਇਲ ਨੰ. 78891-75575 ਅਤੇ 98777-12697 ਤੇ ਸਪੰਰਕ ਕੀਤਾ ਜਾ ਸਕਦਾ ਹੈ ।