ਚੰਡੀਗੜ੍ਹ 29 ਜੁਲਾਈ 2022: ਪੰਜਾਬ ਐਂਡ ਹਰਿਆਣਾ ਹਾਈਕੋਰਟ ‘ਚ ਅੱਜ ਸੁਰੱਖਿਆ ‘ਚ ਕਟੌਤੀ ਦੇ ਮੁੱਦੇ ‘ਤੇ ਸੁਣਵਾਈ ਹੋਵੇਗੀ। ਪਿਛਲੀ ਸੁਣਵਾਈ ਦੌਰਾਨ ਹਾਈਕੋਰਟ ਨੇ ਪੰਜਾਬ ਸਰਕਾਰ ਤੋਂ ਜਵਾਬ ਮੰਗਿਆ ਸੀ ਕਿ ਸੁਰੱਖਿਆ ਵਾਪਸ ਲੈਣ ਦੀ ਜਾਣਕਰੀ ਲੀਕ ਕਿਵੇਂ ਹੋਈ? ਜਿਸ ਤੋਂ ਬਾਅਦ ਸਰਕਾਰੀ ਵਕੀਲਾਂ ਨੇ ਕਿਹਾ ਹੈ ਕਿ ਉਹ ਅਗਲੀ ਸੁਣਵਾਈ ਤੇ ਸੀਲਬੰਦ ਰਿਪੋਰਟ ਹਾਈਕੋਰਟ ‘ਚ ਦਾਖਲ ਕਰਨਗੇ ਤੇ ਮਾਮਲੇ ਵਿੱਚ ਜਵਾਬਦੇਹੀ ਤੈਅ ਕਰਾਂਗੇ |
ਇਸਦੇ ਨਾਲ ਹੀ ਅੱਜ ਪੰਜਾਬ ਸਰਕਾਰ ਵਲੋਂ 424 ਅਹਿਮ ਵਿਅਕਤੀਆਂ ਦੀ ਸੁਰੱਖਿਆ ਵਿੱਚ ਕਟੌਤੀਆਂ ਦੀ ਸੂਚੀ ਲੀਕ ਹੋਣ ਦੇ ਮਾਮਲੇ ਵਿੱਚ ਹਾਈਕੋਰਟ ਵਿੱਚ ਸੀਲਬੰਦ ਰਿਪੋਰਟ ਪੇਸ਼ ਕੀਤੀ ਜਾਵੇਗੀ। ਇਸ ਸਬੰਧੀ ਸਾਬਕਾ ਡਿਪਟੀ ਸੀਐਮ ਓਪੀ ਸੋਨੀ, ਸਾਬਕਾ ਵਿਧਾਇਕ ਪਰਮਿੰਦਰ ਪਿੰਕੀ, ਕੇਵਲ ਢਿੱਲੋਂ, ਸੋਹਣ ਸਿੰਘ ਠੰਡਲ ਨੇ ਵੀ ਵੱਖ-ਵੱਖ ਪਟੀਸ਼ਨਾਂ ਦਾਇਰ ਕੀਤੀਆਂ ਹਨ।
ਇਸ ਮਾਮਲੇ ਵਿੱਚ ਹੁਣ ਤੱਕ ਕੁੱਲ੍ਹ 28 ਪਟੀਸ਼ਨਾਂ ਦਾਇਰ ਕੀਤੀਆਂ ਜਾ ਚੁੱਕੀਆਂ ਹਨ | ਪ੍ਰਾਪਤ ਜਾਣਕਾਰੀ ਅਨੁਸਾਰ ਅੱਜ ਦੀ ਸੁਣਵਾਈ ਸਾਬਕਾ ਕੈਬਨਿਟ ਮੰਤਰੀ ਸੋਹਣ ਸਿੰਘ ਠੰਡਲ ਅਤੇ ਰਾਜ ਮੰਤਰੀ ਮਹਿੰਦਰ ਕੌਰ ਜੋਸ਼ ਵੱਲੋਂ ਪਾਈ ਗਈ ਪਟੀਸ਼ਨ ‘ਤੇ ਹੋਈ ਸੀ । ਇਸ ਦੇ ਨਾਲ ਹੀ ਹਾਈਕੋਰਟ ਨੇ ਸਾਬਕਾ ਮੰਤਰੀਆਂ ਅਤੇ ਵਿਧਾਇਕਾਂ ਜਿਹਨਾਂ ਕੋਲ ਇੱਕ ਵੀ ਗਾਰਡ ਨਹੀਂ ਹੈ, ਉਨ੍ਹਾਂ ਨੂੰ ਗਾਰਡ ਮੁਹੱਈਆ ਕਰਵਾਉਣ ਦੇ ਆਦੇਸ਼ ਦਿੱਤੇ ਹਨ | ਇਸ ਮਾਮਲੇ ਵਿੱਚ ਹਾਈਕੋਰਟ ਨੇ ਇੱਕ ਹਫਤੇ ਵਿੱਚ ਜਵਾਬ ਮੰਗਿਆ ਹੈ।