ਚੰਡੀਗੜ੍ਹ, 12 ਮਈ 2023: ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਅੱਜ ਦੁਪਹਿਰ 2 ਵਜੇ ਉਦਯੋਗਿਕ ਖੇਤਰ (Industrial sector) ਲਈ ਵੱਡਾ ਫੈਸਲਾ ਲੈਣਗੇ। ਇਸ ਨੂੰ ਇਤਿਹਾਸਕ ਦੱਸਦਿਆਂ ਉਨ੍ਹਾਂ ਕਿਹਾ ਕਿ ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ। ਦੇਸ਼ ਦੇ ਹੋਰ ਸੂਬੇ ਵੀ ਪੰਜਾਬ ਤੋਂ ਪ੍ਰੇਰਨਾ ਲੈ ਸਕਣਗੇ।
ਮੁੱਖ ਮੰਤਰੀ ਨੇ ਕਿਹਾ ਕਿ ਪੰਜਾਬ ਸਰਕਾਰ ਦੇ ਇਸ ਫੈਸਲੇ ਨਾਲ ਸੂਬੇ ਦੀ ਇੰਡਸਟਰੀ ਨੂੰ ਵੱਡੀ ਰਾਹਤ ਮਿਲੇਗੀ। ਇਸ ਦੇ ਨਾਲ ਹੀ ਪੰਜਾਬ ਵਿੱਚ ਨਿਵੇਸ਼ ਕਰਨ ਵਾਲਿਆਂ ਨੂੰ ਕਈ ਤਰ੍ਹਾਂ ਦੀਆਂ ਸਮੱਸਿਆਵਾਂ ਅਤੇ ਭ੍ਰਿਸ਼ਟਾਚਾਰ ਤੋਂ ਮੁਕਤੀ ਮਿਲੇਗੀ। ਉਹ ਆਪ ਦੁਪਹਿਰ ਬਾਅਦ ਲੋਕਾਂ ਦੇ ਸਾਹਮਣੇ ਆ ਕੇ ਇਸ ਫੈਸਲੇ ਦੀ ਜਾਣਕਾਰੀ ਦੇਣਗੇ।
ਅੱਜ ਅਸੀਂ ਇੱਕ ਇਤਿਹਾਸਿਕ ਫੈਸਲਾ ਲੈਣ ਜਾ ਰਹੇ ਹਾਂ ਜਿਸ ਨਾਲ ਇੰਡਸਟਰੀ ਨੂੰ ਇੱਕ ਵੱਡੀ ਰਾਹਤ ਮਿਲੇਗੀ ਤੇ ਪੰਜਾਬ ‘ਚ ਨਿਵੇਸ਼ ਕਰਨ ਵਾਲਿਆਂ ਨੂੰ ਖੱਜਲ-ਖੁਆਰੀ ਅਤੇ ਭਿੑਸਟਾਚਾਰ ਤੋਂ ਰਾਹਤ ਮਿਲੇਗੀ …ਅਜਿਹਾ ਕਰਨ ਵਾਲਾ ਪੰਜਾਬ ਦੇਸ਼ ਦਾ ਪਹਿਲਾ ਸੂਬਾ ਹੋਵੇਗਾ ਜੋ ਬਾਕੀਆਂ ਨੂੰ ਵੀ ਪ੍ਰੇਰਿਤ ਕਰੇਗਾ…
ਦੁਪਹਿਰ ਨੂੰ ਮੈਂ ਆਪ LIVE ਹੋਕੇ ਤੁਹਾਡੇ…
— Bhagwant Mann (@BhagwantMann) May 12, 2023