ਚੰਡੀਗੜ੍ਹ, 13 ਅਕਤੂਬਰ 2023: ਪੰਜਾਬ ਵਿਧਾਨ ਸਭਾ ਦਾ ਦੋ ਦਿਨਾ ਵਿਸ਼ੇਸ਼ ਇਜਲਾਸ ਬੁਲਾਉਣ ‘ਤੇ ਮੁੜ ਰੇੜਕਾ ਵਧ ਗਿਆ ਹੈ। ਪੰਜਾਬ ਦੇ ਰਾਜਪਾਲ (Punjab Governor) ਬਨਵਾਰੀ ਲਾਲ ਪੁਰੋਹਿਤ ਨੇ 20 ਤੇ 21 ਅਕਤੂਬਰ ਨੂੰ ਵਿਧਾਨ ਸਭਾ ਦਾ ਵਿਸ਼ੇਸ਼ ਇਜਲਾਸ ਬੁਲਾਉਣ ‘ਤੇ ਮੁੜ ਕਿਹਾ ਕਿ ਇਹ ਗੈਰ-ਸੰਵਿਧਾਨਕ ਹੈ ਤੇ ਇਸ ਵਿਚ ਕੀਤੀ ਗਈ ਕੋਈ ਵੀ ਕਾਰਵਾਈ ਸਹੀ ਨਹੀਂ ਹੋਵੇਗੀ। ਪੰਜਾਬ ਰਾਜਪਾਲ ਦੇ ਅੰਡਰ ਸੈਕਟਰੀ ਨੇ ਵਿਧਾਨ ਸਭਾ ਦੇ ਸਕੱਤਰ ਨੂੰ ਉਨ੍ਹਾਂ ਵੱਲੋਂ ਲਿਖੇ ਪੱਤਰ ਦਾ ਜਵਾਬ ਦਿੰਦੇ ਹੋਏ ਇਹ ਗੱਲ ਕਹੀ ਹੈ। ਜਿਕਰਯੋਗ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾ ਨੇ 10 ਅਕਤੂਬਰ ਨੂੰ ਜਾਣਕਾਰੀ ਦਿੱਤੀ ਸੀ ਕਿ 20 ਅਤੇ 21 ਅਕਤੂਬਰ ਨੂੰ ਵਿਸ਼ੇਸ਼ ਇਜਲਾਸ ਸੱਦਿਆ ਜਾਵੇਗਾ |