Site icon TheUnmute.com

ਪੰਜਾਬ ਵਜ਼ਾਰਤ ਵਲੋਂ ਪੰਜਾਬ ਸਟੇਟ ਸਪੋਰਟਸ ਸਰਵਿਸ ਨਿਯਮਾਂ, 2023 ਦੀ ਪੁਨਰ ਰਚਨਾ ਨੂੰ ਹਰੀ ਝੰਡੀ

ਸਰਕਾਰੀ ਦਫ਼ਤਰਾਂ ਦਾ ਸਮਾਂ

ਲੁਧਿਆਣਾ, 28 ਅਪ੍ਰੈਲ 2023: ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਿਚ ਪੰਜਾਬ ਵਜ਼ਾਰਤ ਨੇ ਸੂਬੇ ਦੇ ਲੋਕਾਂ ਲਈ ਕਈ ਅਹਿਮ ਫੈਸਲੇ ਲਏ ਹਨ | ਇਸਦੇ ਨਾਲ ਹੀ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਉਤਸ਼ਾਹਤ ਕਰਨ ਲਈ ਕੈਬਨਿਟ ਨੇ ਪੰਜਾਬ ਸਟੇਟ ਸਪੋਰਟਸ (ਗਰੁੱਪ-ਏ, ਗਰੁੱਪ-ਬੀ ਤੇ ਗਰੁੱਪ ਸੀ) ਸਰਵਿਸ ਨਿਯਮਾਂ, 2023 ਦੀ ਪੁਨਰ ਰਚਨਾ ਨੂੰ ਮਨਜ਼ੂਰੀ ਦੇ ਦਿੱਤੀ।

ਖੇਡ ਵਿਭਾਗ ਵਿੱਚ ਵੱਖ ਵੱਖ ਕੇਡਰਾਂ (ਗਰੁੱਪ ਏ, ਗਰੁੱਪ ਬੀ ਤੇ ਗਰੁੱਪ ਸੀ) ਵਿੱਚ ਤਾਜ਼ਾ ਭਰਤੀ ਇਨ੍ਹਾਂ ਨਵੇਂ ਨੋਟੀਫਾਈ ਨਿਯਮਾਂ ਮੁਤਾਬਕ ਹੀ ਹੋਵੇਗੀ। ਇਸੇ ਤਰ੍ਹਾਂ ਖੇਡ ਵਿਭਾਗ ਵਿੱਚ ਵੱਖ-ਵੱਖ ਕਾਡਰ ਵਿੱਚ ਕੰਮ ਕਰ ਰਹੇ ਅਧਿਕਾਰੀਆਂ/ਮੁਲਾਜ਼ਮਾਂ ਨੁੰ ਆਪਣੀ ਸੇਵਾ ਦੌਰਾਨ ਤਰੱਕੀ ਦੇ ਮੌਕੇ ਮਿਲਣਗੇ।

Exit mobile version