July 7, 2024 10:47 am
PSEB

ਪੰਜਾਬ ਸਕੂਲ ਸਿੱਖਿਆ ਬੋਰਡ ਨੇ ਵਾਧੂ ਵਿਸ਼ੇ ਦੀ ਪੰਜਾਬੀ ਪ੍ਰੀਖਿਆ ਦਾ ਨਤੀਜਾ ਐਲਾਨਿਆ

ਚੰਡੀਗੜ੍ਹ, 24 ਮਈ 2024: ਪੰਜਾਬ ਸਕੂਲ ਸਿੱਖਿਆ ਬੋਰਡ (ਪੀਐਸਈਬੀ) ਨੇ ਅੱਜ ਵਾਧੂ ਵਿਸ਼ੇ ਦੀ ਪੰਜਾਬੀ ਪ੍ਰੀਖਿਆ (Punjabi Exam) ਦਾ ਨਤੀਜਾ ਐਲਾਨ ਦਿੱਤਾ ਹੈ। ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ ਤੋਂ ਨਤੀਜਾ ਦੇਖਣਾ ਹੋਵੇਗਾ। ਬੋਰਡ ਵੱਲੋਂ ਨਤੀਜਾ ਗਜ਼ਟ ਪ੍ਰਕਾਸ਼ਿਤ ਨਹੀਂ ਕੀਤਾ ਗਿਆ ਹੈ।

ਵਿਦਿਆਰਥੀਆਂ ਨੂੰ ਬੋਰਡ ਦੀ ਵੈੱਬਸਾਈਟ www.pseb.ac.in ਤੋਂ ਨਤੀਜਾ ਦੇਖਣਾ ਹੋਵੇਗਾ। ਵੈੱਬਸਾਈਟ ‘ਤੇ ਨਤੀਜਾ ਕਾਲਮ ਹੋਵੇਗਾ। ਇਸ ਵਿੱਚ ਉਨ੍ਹਾਂ ਨੂੰ ਆਪਣਾ ਰੋਲ ਨੰਬਰ ਅਤੇ ਹੋਰ ਜਾਣਕਾਰੀ ਭਰਨੀ ਹੋਵੇਗੀ। ਇਸ ਤੋਂ ਬਾਅਦ ਨਤੀਜਾ ਉਨ੍ਹਾਂ ਦੇ ਸਾਹਮਣੇ ਆਵੇਗਾ। ਜਿਕਰਯੋਗ ਹੈ ਕਿ ਪੰਜਾਬ ਸਕੂਲ ਸਿੱਖਿਆ ਬੋਰਡ ਵੱਲੋਂ 29 ਅਤੇ 30 ਅਪ੍ਰੈਲ ਨੂੰ ਵਾਧੂ ਵਿਸ਼ੇ ਦੀ ਪੰਜਾਬੀ ਪ੍ਰੀਖਿਆ (Punjabi Exam) ਲਈ ਗਈ ਸੀ। ਇਸ ਤੋਂ ਬਾਅਦ ਬੋਰਡ ਵੱਲੋਂ ਨਤੀਜਾ ਐਲਾਨ ਦਿੱਤਾ ਗਿਆ ਹੈ।