ਚੰਡੀਗੜ੍ਹ, 6 ਅਗਸਤ 2024: ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਜਗਰਾਓਂ ‘ਚ ਸਕੂਲ ਬੱਸ ਦੇ ਹਾਦਸੇ (school bus accident) ‘ਚ ਪਹਿਲੀ ਜਮਾਤ ਦੇ ਵਿਦਿਆਰਥੀ ਦੀ ਮੌਤ ਅਤੇ ਦੋ ਵਿਦਿਆਰਥੀਆਂ ਦੇ ਜ਼ਖ਼ਮੀ ਹੋਣ ਦੀਆਂ ਮੀਡੀਆ ਰਿਪੋਰਟਾਂ ਦਾ ਨੋਟਿਸ ਲਿਆ ਹੈ। ਇਸ ਘਟਨਾ ਸਬੰਧੀ ਸੀਨੀਅਰ ਪੁਲਿਸ ਕਪਤਾਨ ਜਗਰਾਉਂ ਤੋਂ ਸਕੂਲ ਬੱਸ ਹਾਦਸੇ ਦੇ ਕਾਰਨਾਂ ਬਾਰੇ 8 ਅਗਸਤ ਤੱਕ ਰਿਪੋਰਟ ਮੰਗੀ ਹੈ।
ਇਸ ਬਾਰੇ ਪੰਜਾਬ ਰਾਜ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਮੀਡੀਆ ਦੀਆਂ ਖ਼ਬਰਾਂ ਮੁਤਾਬਕ ਜਗਰਾਓਂ ਵਿਖੇ ਸਕੂਲ ਬੱਸ ਦੀ ਲਪੇਟ (school bus accident) ‘ਚ ਆਉਣ ਕਾਰਨ ਪਹਿਲੀ ਜਮਾਤ ਦੇ ਵਿਦਿਆਰਥੀ ਦੀ ਮੌਤ ਹੋ ਗਈ ਹੈ ਅਤੇ ਦੋ ਵਿਦਿਆਰਥੀ ਜ਼ਖਮੀ ਹੋ ਗਏ ਹਨ। ਉਨ੍ਹਾਂ ਕਿਹਾ ਕਿ ਸਕੂਲੀ ਬੱਸਾਂ ਨੂੰ ਸੇਫ਼ ਸਕੂਲ ਵਹੀਕਲ ਸਕੀਮ ਤਹਿਤ ਸਾਰੇ ਮਾਪਦੰਡ ਪੂਰੇ ਕਰਨੇ ਚਾਹੀਦੇ ਹਨ ਅਤੇ ਸਕੂਲ ਮੁਖੀ ਦੀ ਜ਼ਿੰਮੇਵਾਰੀ ਬਣਦੀ ਹੈ ਕਿ ਉਹ ਸਿਰਫ਼ ਇਨ੍ਹਾਂ ਮਾਪਦੰਡਾਂ ਨੂੰ ਪੂਰਾ ਕਰਨ ਵਾਲੀਆਂ ਬੱਸਾਂ ਦੀ ਹੀ ਵਰਤੋਂ ਕਰੇ।