ਚੰਡੀਗੜ੍ਹ, 20 ਜੂਨ 2023: ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਇਜਲਾਸ ਦੌਰਾਨ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਪੰਜਾਬ ਯੂਨੀਵਰਸਿਟੀਜ਼ ਲਾਅ ਸੋਧ ਬਿੱਲ 2023 (Punjab Universities Laws (Amendment) Bill,2023) ਪੇਸ਼ ਕੀਤਾ ਹੈ । ਜਿਸ ਨੂੰ ਵਿਧਾਨ ਸਭਾ ਵਿੱਚ ਸਰਬਸੰਮਤੀ ਦੇ ਨਾਲ ਪਾਸ ਕਰ ਦਿੱਤਾ ਗਿਆ ਹੈ । ਇਸ ਸੰਬੰਧੀ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਜੇਕਰ ਯੂਨੀਵਰਸਿਟੀ ‘ਚ ਚਾਂਸਲਰ ਵਧੀਆ ਆ ਜਾਵੇ ਤਾਂ ਕਲਿਆਣ ਹੋ ਜਾਂਦਾ ਹੈ । ਇਸਦੇ ਨਾਲ ਹੀ ਹੁਣ ਨਵੇਂ ਕਾਨੂੰਨ ਮੁਤਾਬਕ ਯੂਨੀਵਰਸਿਟੀਆਂ ਦੇ ਚਾਂਸਲਰ ਗਵਰਨਰ ਨਹੀਂ, ਮੁੱਖ ਮੰਤਰੀ ਹੋਵੇ । ਵਿਧਾਨ ਸਭਾ ਵਿੱਚ ਕਿਹਾ ਕਿ ਗਵਰਨਰ ਪੰਜਾਬ ਦੀ ਥਾਂ ਹਰਿਆਣਾ ਦੀ ਵਕਲਾਤ ਕਰਦੇ ਹਨ। ਪੰਜਾਬ ਯੂਨੀਵਰਸਿਟੀ ਦੇ ਸੈਨੇਟ ‘ਚ ਹਰਿਆਣਾ ਦਖ਼ਲ ਦੇਣਾ ਚਾਹੁੰਦਾ ਹੈ। ਭਗਵੰਤ ਮਾਨ ਨੇ ਕਿਹਾ ਕਿ ਅਸੀਂ ਯੂਨੀਵਰਸਿਟੀਆਂ ਲਈ ਫੰਡਾਂ ਦੀ ਕੋਈ ਕਮੀ ਨਹੀਂ ਆਉਣ ਦਿੱਤੀ ।
ਨਵੰਬਰ 23, 2024 5:02 ਪੂਃ ਦੁਃ