Tarn Taran

ਤਰਨ ਤਾਰਨ ਘਟਨਾ ‘ਤੇ ਪੰਜਾਬ ਮਹਿਲਾ ਕਮਿਸ਼ਨ ਨੇ ਲਿਆ ਨੋਟਿਸ, ਪੁਲਿਸ ਅਧਿਕਾਰੀਆਂ ਤੋਂ ਮੰਗੀ ਰਿਪੋਰਟ

ਚੰਡੀਗੜ੍ਹ, 06 ਮਾਰਚ 2024: ਪੰਜਾਬ ਦੇ ਤਰਨ ਤਾਰਨ (Tarn Taran) ‘ਚ ਪ੍ਰੇਮ ਵਿਆਹ ਤੋਂ ਨਾਰਾਜ਼ ਪਰਿਵਾਰ ਵਾਲਿਆਂ ਨੇ ਲੜਕੇ ਦੀ ਮਾਂ ਨੂੰ ਨਿਰਵਸਤਰ ਕਰਨ ਦੀ ਸ਼ਰਮਨਾਕ ਘਟਨਾ ਸਾਹਮਣੇ ਆਈ । ਇਸਦੇ ਨਾਲ ਹੀ ਪੀੜਤਾ ਦੀ ਵੀਡੀਓ ਬਣਾਈ ਅਤੇ ਵਾਇਰਲ ਕਰ ਦਿੱਤੀ |ਨਿਰਵਸਤਰ ਅਵਸਥਾ ਵਿੱਚ ਆਪਣੇ ਆਪ ਨੂੰ ਬਚਾਉਣ ਲਈ ਉਹ ਦੁਕਾਨਾਂ ਵਿੱਚ ਵੀ ਲੁਕਦੀ ਰਹੀ । ਮੁਲਜ਼ਮ ਉਸ ਦੇ ਮੋਬਾਈਲ ’ਤੇ ਵੀਡੀਓ ਬਣਾ ਕੇ ਉਸ ਦਾ ਪਿੱਛਾ ਕਰਦੇ ਰਹੇ। ਇਸ ਘਟਨਾ ਨੂੰ ਲੈ ਕੇ ਹੁਣ ਪੰਜਾਬ ਮਹਿਲਾ ਕਮਿਸ਼ਨ ਨੇ ਨੋਟਿਸ ਲਿਆ ਹੈ | ਕਮਿਸ਼ਨ ਨੇ ਇਸ ਮਾਮਲੇ ਨੂੰ ਲੈ ਕੇ ਐੱਸ.ਐੱਸ.ਪੀ ਅਤੇ ਡਿਪਟੀ ਕਮਿਸ਼ਨਰ ਤੋਂ ਰਿਪੋਰਟ ਮੰਗੀ ਹੈ |

ਪੰਜਾਬ ਮਹਿਲਾ ਕਮਿਸ਼ਨ ਦੀ ਚੇਅਰਪਰਸਨ ਰਾਜ ਲਾਲੀ ਗਿੱਲ ਨੇ ਕਿਹਾ ਕਿ ਉਨ੍ਹਾਂ ਸੀਨੀਅਰ ਅਧਿਕਾਰੀਆਂ ਨਾਲ ਸੰਪਰਕ ਕੀਤਾ ਹੈ। ਇਸ ਮਾਮਲੇ ਵਿੱਚ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮਹਿਲਾ ਕਮਿਸ਼ਨ ਨੇ ਹੁਣ ਸੀਨੀਅਰ ਪੁਲਿਸ ਅਧਿਕਾਰੀਆਂ ਨੂੰ ਇਸ ਮਾਮਲੇ ਦੇ ਮੁਲਜ਼ਮਾਂ ਨੂੰ ਛੇਤੀ ਗ੍ਰਿਫ਼ਤਾਰ ਕਰਨ ਲਈ ਕਿਹਾ ਹੈ।

ਇਸ ਮਾਮਲੇ ਵਿੱਚ ਕਾਰਵਾਈ ਵਿੱਚ ਦੇਰੀ ਕਰਨ ਕਾਰਨ ਪੁਲਿਸ ਪ੍ਰਸਾਸ਼ਨ ‘ਤੇ ਵੱਡੇ ਸਵਾਲ ਚੁੱਕੇ ਜਾ ਰਹਿ ਹਨ । ਪੀੜਤ ਬੀਬੀ ਦਾ ਕਹਿਣਾ ਹੈ ਕਿ ਸ਼ਿਕਾਇਤ ਦੇ ਬਾਵਜੂਦ ਪੁਲਿਸ (Tarn Taran) ਨੂੰ ਮਾਮਲਾ ਦਰਜ ਕਰਨ ਵਿੱਚ 4 ਦਿਨ ਲੱਗ ਗਏ। ਦੂਜੇ ਪਾਸੇ ਇਸ ਮਾਮਲੇ ਦੀ ਜਾਂਚ ਕਰ ਰਹੇ ਏਐਸਆਈ ਪਰਮਜੀਤ ਸਿੰਘ ਨੇ ਦੱਸਿਆ ਕਿ ਪੀੜਤ ਬੀਬੀ ਦੀ ਸ਼ਿਕਾਇਤ ’ਤੇ ਸ਼ਰਨਜੀਤ ਸਿੰਘ ਉਰਫ਼ ਸੰਨੀ, ਗੁਰਚਰਨ ਸਿੰਘ, ਕੁਲਵਿੰਦਰ ਕੌਰ ਉਰਫ਼ ਮਾਨੀ ਸਮੇਤ 2 ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ।

Scroll to Top