July 7, 2024 3:39 pm
Qatar court

ਕਤਰ ਦੀ ਅਦਾਲਤ ਵੱਲੋਂ ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਅਧਿਕਾਰੀਆਂ ਦੀ ਪਟੀਸ਼ਨ ਸਵੀਕਾਰ

ਚੰਡੀਗੜ੍ਹ, 24 ਨਵੰਬਰ 2023: ਭਾਰਤ ਲਈ ਰਾਹਤ ਦੀ ਖ਼ਬਰ ਸਾਹਮਣੇ ਆਈ ਹੈ। ਦਰਅਸਲ, ਕਤਰ ਦੀ ਅਦਾਲਤ (Qatar court) ਨੇ ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਅਧਿਕਾਰੀਆਂ ਦੀ ਪਟੀਸ਼ਨ ਨੂੰ ਸਵੀਕਾਰ ਕਰ ਲਿਆ ਹੈ। ਕਤਰ ਦੀ ਅਦਾਲਤ ਛੇਤੀ ਹੀ ਉਸ ਦੀ ਅਪੀਲ ‘ਤੇ ਸੁਣਵਾਈ ਕਰ ਸਕਦੀ ਹੈ। ਤੁਹਾਨੂੰ ਦੱਸ ਦਈਏ ਕਿ ਇਨ੍ਹਾਂ ਅੱਠ ਸਾਬਕਾ ਜਲ ਸੈਨਾ ਅਧਿਕਾਰੀਆਂ ਨੂੰ ਕਤਰ ਵਿੱਚ ਮੌਤ ਦੀ ਸਜ਼ਾ ਸੁਣਾਈ ਗਈ ਹੈ।

ਭਾਰਤ ਸਰਕਾਰ ਨੇ ਅੱਠ ਸਾਬਕਾ ਜਲ ਸੈਨਾ ਅਧਿਕਾਰੀਆਂ ਦੀ ਮੌਤ ਦੀ ਸਜ਼ਾ ਵਿਰੁੱਧ ਇਹ ਪਟੀਸ਼ਨ ਦਾਇਰ ਕੀਤੀ ਹੈ। ਕਤਰ ਦੀ ਅਦਾਲਤ (Qatar court) ਨੇ 23 ਨਵੰਬਰ 2023 ਨੂੰ ਇਸ ਨੂੰ ਸਵੀਕਾਰ ਕਰ ਲਿਆ ਅਤੇ ਹੁਣ ਅਪੀਲ ਦਾ ਅਧਿਐਨ ਕਰਕੇ ਜਲਦੀ ਹੀ ਇਸ ‘ਤੇ ਸੁਣਵਾਈ ਸ਼ੁਰੂ ਕਰੇਗੀ। ਜਿਕਰਯੋਗ ਹੈ ਕਿ ਭਾਰਤੀ ਜਲ ਸੈਨਾ ਦੇ ਅੱਠ ਸਾਬਕਾ ਅਧਿਕਾਰੀ ਕਤਰ ਵਿੱਚ ਦੇਹਰਾ ਗਲੋਬਲ ਟੈਕਨਾਲੋਜੀ ਐਂਡ ਕੰਸਲਟੈਂਸੀ ਸਰਵਿਸਿਜ਼ ਨਾਮ ਦੀ ਕੰਪਨੀ ਲਈ ਕੰਮ ਕਰ ਰਹੇ ਸਨ। ਇਨ੍ਹਾਂ ਸਾਰਿਆਂ ਨੂੰ ਅਗਸਤ 2022 ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ। ਕਤਰ ਦੀ ਸਰਕਾਰ ਨੇ ਸਾਬਕਾ ਜਲ ਸੈਨਾ ਅਧਿਕਾਰੀਆਂ ‘ਤੇ ਲੱਗੇ ਦੋਸ਼ਾਂ ਦੀ ਜਾਣਕਾਰੀ ਨਹੀਂ ਦਿੱਤੀ ਹੈ। 26 ਅਕਤੂਬਰ 2023 ਨੂੰ ਕਤਰ ਦੀ ਅਦਾਲਤ ਨੇ ਇਨ੍ਹਾਂ ਸਾਬਕਾ ਅਧਿਕਾਰੀਆਂ ਨੂੰ ਮੌਤ ਦੀ ਸਜ਼ਾ ਸੁਣਾਈ ਸੀ।

ਗ੍ਰਿਫਤਾਰੀ ਤੋਂ ਬਾਅਦ ਕਈ ਦਿਨਾਂ ਤੱਕ ਇਸ ਮਾਮਲੇ ਨੂੰ ਗੁਪਤ ਰੱਖਿਆ ਗਿਆ ਸੀ ਅਤੇ ਇੱਥੋਂ ਤੱਕ ਕਿ ਕਤਰ ਸਥਿਤ ਭਾਰਤੀ ਦੂਤਾਵਾਸ ਦੇ ਅਧਿਕਾਰੀਆਂ ਨੂੰ ਵੀ ਇਸ ਦੀ ਜਾਣਕਾਰੀ ਨਹੀਂ ਦਿੱਤੀ ਗਈ ਸੀ।