ਦਿੱਲੀ, 01 ਜੁਲਾਈ 2024 (ਦਵਿੰਦਰ ਸਿੰਘ): ਸ਼੍ਰੋਮਣੀ ਅਕਾਲੀ ਦਲ (Shiromani Akali Dal) ਦੇ ਵੱਖਰੇ ਧੜੇ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਪਹੁੰਚ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨਾਲ ਮੁਲਾਕਾਤ ਕਰਦਿਆਂ ਮੁਆਫ਼ੀਨਾਮਾ ਦਿੱਤਾ ਹੈ l ਇਸ ਮੁਆਫ਼ੀਨਾਮੇ ‘ਚ ਅਕਾਲੀ ਦਲ ਸਰਕਾਰ ਅਤੇ ਖ਼ਾਸ ਤੌਰ ‘ਤੇ ਸੁਖਬੀਰ ਸਿੰਘ ਬਾਦਲ ਤੋਂ ਹੋਈਆਂ ਗਲਤੀਆਂ ਦਾ ਜ਼ਿਕਰ ਕੀਤਾ ਗਿਆ ਹੈ |
ਇਸ ਮਾਮਲੇ ‘ਤੇ ਦਿੱਲੀ ਸਿੱਖ ਗੁਰੂਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਦਾ ਬਿਆਨ ਸਾਹਮਣੇ ਆਇਆ ਹੈ | ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦਾ ਵੱਖਰਾ ਧੜਾ ਸੁਖਬੀਰ ਸਿੰਘ ਬਾਦਲ ਨੂੰ ਪ੍ਰਧਾਨਗੀ ਤੋਂ ਹਟਾਉਣ ਦੀ ਮੰਗ ਕਰ ਰਿਹਾ ਹੈ। ਹਰਮੀਤ ਸਿੰਘ ਕਾਲਕਾ ਨੇ ਕਿਹਾ ਕਿ ਮੈਂ ਬਾਗ਼ੀ ਅਕਾਲੀ ਆਗੂਆਂ ਦੀ ਹਿੰਮਤ ਦੀ ਪ੍ਰਸ਼ੰਸਾ ਕਰਦਾ ਹਾਂ, ਜਿਨ੍ਹਾਂ ਨੇ ਇਹ ਫੈਸਲਾ ਲੈ ਕੇ ਆਪਣੀ ਜਾਗਦੀ ਜ਼ਮੀਰ ਦਾ ਸੁਨੇਹਾ ਦਿੱਤਾ ਹੈ।