ਚੰਡੀਗੜ੍ਹ, 30 ਜੁਲਾਈ 2024: ਹਰਿਆਣਾ (Haryana) ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸੂਬੇ ‘ਚ ਨੌਜਵਾਨਾਂ ਨੂੰ ਰੁਜ਼ਗਾਰ ਅਤੇ ਨੌਕਰੀਆਂ ਦੇਣ ਲਈ ਲਗਾਤਾਰ ਯੋਜਨਾਵਾਂ ਲਿਆ ਰਹੇ ਹਨ। ਹਰਿਆਣਾ ਸਰਕਾਰ ਦੇ ਮੁਤਾਬਕ ਨੌਜਵਾਨਾਂ ਨੂੰ ਉਨ੍ਹਾਂ ਦੀ ਯੋਗਤਾ ਦੇ ਆਧਾਰ ‘ਤੇ ਬਿਨਾਂ ਕਿਸੇ ਪਰਚੀ ਅਤੇ ਬਿਨਾਂ ਕਿਸੇ ਖਰਚ ਦੇ ਸਰਕਾਰੀ ਨੌਕਰੀ ਦਿੱਤੀ ਗਈ ਹੈ। ਇਸ ਬਾਰੇ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ 50 ਹਜ਼ਾਰ ਦੇ ਕਰੀਬ ਭਰਤੀ ਦੀ ਪ੍ਰਕਿਰਿਆ ਚੱਲ ਰਹੀ ਹੈ, ਜਿਸ ਨੂੰ ਛੇਤੀ ਪੂਰਾ ਕਰਨ ਲਈ ਸਟਾਫ਼ ਸਿਲੈਕਸ਼ਨ ਕਮਿਸ਼ਨ ਨੂੰ ਬੇਨਤੀ ਕੀਤੀ ਗਈ ਹੈ।
ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਅੱਗੇ ਕਿਹਾ ਕਿ ਜਾਤ, ਭਾਈ-ਭਤੀਜਾਵਾਦ ਅਤੇ ਖੇਤਰਵਾਦ ਨੂੰ ਸਰਕਾਰੀ ਨੌਕਰੀਆਂ ‘ਤੇ ਹਾਵੀ ਨਹੀਂ ਹੋਣ ਦਿੱਤਾ ਜਾਣਾ ਚਾਹੀਦਾ ਹੈ। ਹਰਿਆਣਾ (Haryana) ਕਰਮਚਾਰੀ ਚੋਣ ਕਮਿਸ਼ਨ ਦੇ ਚੇਅਰਮੈਨ ਹਿੰਮਤ ਸਿੰਘ ਨੇ ਕਿਹਾ ਕਿ ਕਮਿਸ਼ਨ ਸਾਰੀਆਂ ਸਰਕਾਰੀ ਭਰਤੀ ਪ੍ਰਕਿਰਿਆਵਾਂ ‘ਚ ਨਿਰਪੱਖਤਾ ਅਤੇ ਪਾਰਦਰਸ਼ਤਾ ਨਾਲ ਸੂਚਨਾ ਤਕਨਾਲੋਜੀ ਦੀ ਵਰਤੋਂ ਕਰ ਰਿਹਾ ਹੈ।
ਇਸ ਰਾਹੀਂ 50 ਹਜ਼ਾਰ ਅਸਾਮੀਆਂ ਦੀ ਭਰਤੀ ਪ੍ਰਕਿਰਿਆ ਨੂੰ ਛੇਤੀ ਤੋਂ ਛੇਤੀ ਪੂਰਾ ਕੀਤਾ ਜਾਵੇਗਾ। ਚੇਅਰਮੈਨ ਅਨੁਸਾਰ 7416 ਟੀਜੀਟੀ ਪੋਸਟਾਂ ਦਾ ਨਤੀਜਾ 27 ਜੁਲਾਈ ਨੂੰ ਜਾਰੀ ਕੀਤਾ ਗਿਆ ਹੈ। ਉਮੀਦਵਾਰਾਂ ਨੂੰ ਆਨਲਾਈਨ ਅਪਲਾਈ ਕਰਨਾ ਪਵੇਗਾ।