July 5, 2024 12:30 am
Tanzania

ਭਾਰਤ ਨਾਲ ਸਾਡੇ ਪੁਰਖਿਆਂ ਵੱਲੋਂ ਬਣਾਏ ਰਿਸ਼ਤੇ ਆਉਣ ਵਾਲੇ ਦਹਾਕਿਆਂ ਤੱਕ ਜਾਰੀ ਰਹਿਣਗੇ: ਤਨਜ਼ਾਨੀਆ ਰਾਸ਼ਟਰਪਤੀ

ਚੰਡੀਗੜ੍ਹ, 09 ਅਕਤੂਬਰ 2023: ਪ੍ਰਧਾਨ ਮੰਤਰੀ ਮੋਦੀ ਨੇ ਨਵੀਂ ਦਿੱਲੀ ਦੇ ਹੈਦਰਾਬਾਦ ਹਾਊਸ ਵਿੱਚ ਤਨਜ਼ਾਨੀਆ (Tanzania) ਦੇ ਰਾਸ਼ਟਰਪਤੀ ਸਾਮੀਆ ਸੁਲੁਹੂ ਹਸਨ ਨਾਲ ਦੁਵੱਲੀ ਬੈਠਕ ਕੀਤੀ। ਇਸ ਦੌਰਾਨ ਭਾਰਤ ਦੇ ਵਿਦੇਸ਼ ਮੰਤਰੀ ਐੱਸ.ਜੈਸ਼ੰਕਰ ਵੀ ਮੌਜੂਦ ਸਨ। ਦੋਵਾਂ ਦੇਸ਼ਾਂ ਵਿਚਾਲੇ ਸਬੰਧਾਂ ਨੂੰ ਮਜ਼ਬੂਤ ​​ਕਰਨ ‘ਤੇ ਆਗੂਆਂ ਵਿਚਾਲੇ ਚਰਚਾ ਹੋਈ। ਇਸ ਤੋਂ ਪਹਿਲਾਂ ਤਨਜ਼ਾਨੀਆ ਦੀ ਰਾਸ਼ਟਰਪਤੀ ਸਾਮੀਆ ਸੁਲੁਹੂ ਹਸਨ ਅੱਜ ਰਾਸ਼ਟਰਪਤੀ ਭਵਨ ਪਹੁੰਚੀ। ਜਿੱਥੇ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਅਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਉਨ੍ਹਾਂ ਦਾ ਸਵਾਗਤ ਕੀਤਾ।

ਰਾਸ਼ਟਰਪਤੀ ਭਵਨ ‘ਚ ਸਵਾਗਤ ਸਮਾਗਮ ਤੋਂ ਬਾਅਦ ਮੀਡੀਆ ਨਾਲ ਗੱਲ ਕਰਦੇ ਹੋਏ ਤਨਜ਼ਾਨੀਆ (Tanzania) ਦੇ ਰਾਸ਼ਟਰਪਤੀ ਨੇ ਕਿਹਾ ਕਿ ‘ਦੋਵਾਂ ਦੇਸ਼ਾਂ ਦੇ ਦਹਾਕਿਆਂ ਤੋਂ ਸ਼ਾਨਦਾਰ ਸਬੰਧ ਰਹੇ ਹਨ। ਮੈਨੂੰ ਉਮੀਦ ਹੈ ਕਿ ਇਹ ਦੌਰਾ ਦੋਵਾਂ ਦੇਸ਼ਾਂ ਦਰਮਿਆਨ ਸਿਆਸੀ ਅਤੇ ਆਰਥਿਕ ਵਿਕਾਸ ਦੇ ਨਵੇਂ ਪਹਿਲੂ ਖੋਲ੍ਹੇਗਾ। ਮੇਰਾ ਦੇਸ਼ ਉਮੀਦ ਕਰ ਰਿਹਾ ਹੈ ਕਿ ਸਾਡੇ ਪੁਰਖਿਆਂ ਨੇ ਜੋ ਰਿਸ਼ਤੇ ਬਣਾਏ ਹਨ, ਉਹ ਆਉਣ ਵਾਲੇ ਦਹਾਕਿਆਂ ਤੱਕ ਜਾਰੀ ਰਹਿਣਗੇ।

Image

ਜਿਕਰਯੋਗ ਹੈ ਕਿ ਤਨਜ਼ਾਨੀਆ ਦੀ ਰਾਸ਼ਟਰਪਤੀ ਸਾਮੀਆ ਸੁਲੁਹ ਹਸਨ ਆਪਣੇ ਚਾਰ ਦਿਨਾਂ ਦੌਰੇ ‘ਤੇ ਐਤਵਾਰ ਨੂੰ ਭਾਰਤ ਪਹੁੰਚੀ। ਤਨਜ਼ਾਨੀਆ ਦੇ ਰਾਸ਼ਟਰਪਤੀ ਬਣਨ ਤੋਂ ਬਾਅਦ ਇਹ ਉਨ੍ਹਾਂ ਦੀ ਪਹਿਲੀ ਭਾਰਤ ਯਾਤਰਾ ਹੈ। ਭਾਰਤ ਪਹੁੰਚਣ ‘ਤੇ ਉਨ੍ਹਾਂ ਦਾ ਹਵਾਈ ਅੱਡੇ ‘ਤੇ ਕੇਂਦਰੀ ਰਾਜ ਮੰਤਰੀ ਅੰਨਪੂਰਨਾ ਦੇਵੀ ਨੇ ਸਵਾਗਤ ਕੀਤਾ। ਇਸ ਤੋਂ ਬਾਅਦ ਤਨਜ਼ਾਨੀਆ ਦੇ ਰਾਸ਼ਟਰਪਤੀ ਦਾ ਰਸਮੀ ਤੌਰ ‘ਤੇ ਗਾਰਡ ਆਫ ਆਨਰ ਦੇ ਕੇ ਸਵਾਗਤ ਕੀਤਾ ਗਿਆ।