ਬੰਦੀ ਸਿੰਘਾਂ

ਬੰਦੀ ਸਿੰਘਾਂ ਦੀ ਰਿਹਾਈ ਲਈ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਦੇ ਨੁਮਾਇੰਦਿਆਂ ਨੇ ਕੱਢਿਆ ਰੋਸ਼ ਮਾਰਚ

ਬਠਿੰਡਾ 13 ਅਗਸਤ 2022: ਸਜ਼ਾਵਾਂ ਪੂਰੀਆਂ ਕਰ ਚੁੱਕੇ ਬੰਦੀ ਸਿੰਘਾਂ (Bandi Singhs) ਦੀ ਰਿਹਾਈ ਲਈ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ (Shiromani Gurdwara Parbandhak Committee) ਵੱਲੋਂ ਪੂਰੇ ਪੰਜਾਬ ਵਿਚ ਰੋਸ਼ ਮਾਰਚ ਕੱਢਿਆ ਜਾ ਰਿਹਾ ਹੈ | ਇਸਦੇ ਚੱਲਦੇ ਡਿਪਟੀ ਕਮਿਸ਼ਨਰ ਨੂੰ ਮੰਗ ਪੱਤਰ ਸੌਂਪੇ ਗਏ | ਬਠਿੰਡਾ ਦੇ ਗੁਰਦੁਆਰਾ ਹਾਜੀ ਰਤਨ ਸਾਹਿਬ ਤੋਂ ਸ਼ੁਰੂ ਹੋਏ ਇਸ ਰੋਸ਼ ਮਾਰਚ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਮੋਹਨ ਸਿੰਘ ਬੰਗੀ ਨੇ ਕਿਹਾ ਕਿ ਦੇਸ਼ ਦੇ ਪ੍ਰਧਾਨਮੰਤਰੀ ਨਰਿੰਦਰ ਮੋਦੀ ਵੱਲੋਂ ਸਾਢੇ ਪੰਜ ਸੌ ਸਾਲਾ ਦਿਹਾੜੇ ਮੌਕੇ ਸਿੱਖਾਂ ਨਾਲ ਵਾਅਦਾ ਕੀਤਾ ਸੀ ਕਿ ਬੰਦੀ ਸਿੰਘਾਂ ਦੀ ਰਿਹਾਈ ਜਲਦ ਕਰਵਾਈ ਜਾਵੇਗੀ, ਪਰ ਹੁਣ ਕਈ ਸਾਲ ਬੀਤ ਜਾਣ ਦੇ ਬਾਵਜੂਦ ਬੰਦੀ ਸਿੰਘਾਂ ਦੀ ਰਿਹਾਈ ਨਹੀਂ ਕੀਤੀ |

ਜਿਸਦੇ ਸ਼੍ਰੋਮਣੀ ਕਮੇਟੀ ਵਲੋਂ ਰੋਸ ਵਜੋਂ ਅੱਜ ਇਹ ਰੋਸ ਮਾਰਚ ਕੱਢਿਆ ਜਾ ਰਿਹਾ ਹੈ ਅਤੇ ਇਸ ਦੌਰਾਨ ਉਨ੍ਹਾਂ ਵੱਲੋਂ ਇੱਕ ਰੋਸ ਪੱਤਰ ਡਿਪਟੀ ਕਮਿਸ਼ਨਰਾਂ ਰਾਹੀਂ ਪ੍ਰਧਾਨ ਮੰਤਰੀ ਨੂੰ ਭੇਜਿਆ ਜਾਵੇਗਾ  | ਉਨ੍ਹਾਂ ਕਿਹਾ ਕਿ ਭਾਰਤ ਦੇ ਸੰਵਿਧਾਨ ਦੇ ਅਨੁਸਾਰ ਵੀ ਉਨ੍ਹਾਂ ਨੂੰ ਸੰਵਿਧਾਨਕ ਆਜ਼ਾਦੀ ਨਹੀਂ ਮਿਲ ਰਹੀ , ਜਿਸ ਕਾਰਨ ਅੱਜ ਮਜਬੂਰਨ ਉਨ੍ਹਾਂ ਨੂੰ ਸੜਕਾਂ ਤੇ ਉਤਰਨਾ ਪੈ ਰਿਹਾ ਹੈ |

ਉਨ੍ਹਾਂ ਕਿਹਾ ਕਿ ਲਗਾਤਾਰ ਵਾਰ-ਵਾਰ ਸਾਰੀਆਂ ਹੀ ਰਾਜਨੀਤਕ ਪਾਰਟੀਆਂ ਨੂੰ ਬੇਨਤੀ ਕਰਨ ਦੇ ਬਾਵਜੂਦ ਬੰਦੀ ਸਿੰਘਾਂ (Bandi Singhs) ਦੀ ਰਿਹਾਈ ਨਹੀਂ ਹੋਈ | ਜਿਸ ਕਾਰਨ ਅੱਜ ਪੂਰੇ ਪੰਜਾਬ ਵਿੱਚ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਇਹ ਰੋਸ ਮਾਰਚ ਕੱਢ ਕੇ ਡਿਪਟੀ ਕਮਿਸ਼ਨਰ ਰਾਹੀਂ ਪ੍ਰਧਾਨ ਮੰਤਰੀ ਨੂੰ ਰੋਸ ਪੱਤਰ ਭੇਜੇ ਜਾ ਰਹੇ ਹਨ | ਇਸ ਮੌਕੇ ਉਨ੍ਹਾਂ ਦੱਸਿਆ ਕਿ ਬੰਦੀ ਸਿੰਘ ਕਈ ਅਜਿਹੇ ਹਨ ਜੋ ਆਪਣੀ ਸਾਰੀ ਉਮਰ ਜੇਲ੍ਹਾਂ ਵਿੱਚ ਭੋਗ ਚੁੱਕੇ ਹਨ ਅਤੇ ਇਸ ਸਮੇਂ ਉਹ ਬਿਰਧ ਅਵਸਥਾ ‘ਚ ਹਨ , ਪਰ ਫੇਰ ਵੀ ਸੰਵਿਧਾਨ ਅਨੁਸਾਰ ਉਨ੍ਹਾਂ ਨੂੰ ਰਿਹਾਅ ਨਹੀਂ ਕੀਤਾ | ਜਿਸ ਕਾਰਨ ਮਜਬੂਰਨ ਉਨ੍ਹਾਂ ਵੱਲੋਂ ਅੱਜ ਰੋਸ ਮਾਰਚ ਕੱਢਿਆ ਜਾ ਰਿਹਾ ਹੈ |

Scroll to Top