ਚੰਡੀਗੜ੍ਹ, 06 ਅਕਤੂਬਰ 2023: ਭਾਰਤੀ ਰਿਜ਼ਰਵ ਬੈਂਕ (Reserve Bank of India) ਦੀ ਮੁਦਰਾ ਨੀਤੀ ਕਮੇਟੀ ਨੇ ਤਿਉਹਾਰਾਂ ਤੋਂ ਪਹਿਲਾਂ ਇੱਕ ਵਾਰ ਫਿਰ ਲੋਕਾਂ ਨੂੰ ਵੱਡਾ ਤੋਹਫ਼ਾ ਦਿੱਤਾ ਹੈ। ਰੈਪੋ ਰੇਟ (Repo Rate) ਨੂੰ ਲਗਾਤਾਰ ਚੌਥੀ ਵਾਰ 6.5 ਫੀਸਦੀ ‘ਤੇ ਬਰਕਰਾਰ ਰੱਖਿਆ ਗਿਆ ਹੈ। ਰਿਜ਼ਰਵ ਬੈਂਕ ਦੇ ਗਵਰਨਰ ਸ਼ਕਤੀਕਾਂਤ ਦਾਸ ਨੇ ਮੁਦਰਾ ਨੀਤੀ ਕਮੇਟੀ ਦੀ ਬੈਠਕ ਤੋਂ ਬਾਅਦ ਕਿਹਾ, “ਸਾਰੇ ਸਬੰਧਤ ਪਹਿਲੂਆਂ ‘ਤੇ ਵਿਸਤ੍ਰਿਤ ਵਿਚਾਰ-ਵਟਾਂਦਰੇ ਤੋਂ ਬਾਅਦ, ਮੁਦਰਾ ਨੀਤੀ ਕਮੇਟੀ ਨੇ ਸਰਬਸੰਮਤੀ ਨਾਲ ਰੇਪੋ ਦਰ ਨੂੰ 6.5 ਫੀਸਦੀ ‘ਤੇ ਬਰਕਰਾਰ ਰੱਖਣ ਦਾ ਫੈਸਲਾ ਕੀਤਾ ਹੈ। ਇਸ ਸਮੇਂ ਦੌਰਾਨ, ਆਰਬੀਆਈ ਗਵਰਨਰ ਨੇ ਜੀਡੀਪੀ ਅਨੁਮਾਨਾਂ ਵਿੱਚ ਕੋਈ ਬਦਲਾਅ ਨਹੀਂ ਕੀਤਾ ਹੈ।
ਆਰਬੀਆਈ (RBI) ਗਵਰਨਰ ਨੇ ਕਿਹਾ ਹੈ ਕਿ ਸਤੰਬਰ ਮਹੀਨੇ ਵਿੱਚ ਮਹਿੰਗਾਈ ਘਟਣ ਦੀ ਉਮੀਦ ਹੈ। ਆਰਬੀਆਈ ਗਵਰਨਰ ਨੇ ਕਿਹਾ ਹੈ ਕਿ ਰੇਪੋ ਦਰ (Repo Rate) ਵਿੱਚ ਵਾਧੇ ਦਾ ਅਸਰ ਅਰਥਵਿਵਸਥਾ ‘ਤੇ ਦਿਖਾਈ ਦੇ ਰਿਹਾ ਹੈ। ਆਰਬੀਆਈ ਗਵਰਨਰ ਮੁਤਾਬਕ ਉੱਚੀ ਮਹਿੰਗਾਈ ਦਰ ਅਰਥਵਿਵਸਥਾ ਲਈ ਖ਼ਤਰਾ ਹੈ। ਆਰਬੀਆਈ ਗਵਰਨਰ ਦੇ ਅਨੁਸਾਰ, MPC ਦੇ ਛੇ ਵਿੱਚੋਂ ਪੰਜ ਮੈਂਬਰ ਅਨੁਕੂਲ ਰੁਖ ਨੂੰ ਬਣਾਈ ਰੱਖਣ ਦੇ ਹੱਕ ਵਿੱਚ ਸਨ। MPC ਦੇ ਸਾਰੇ ਮੈਂਬਰਾਂ ਨੇ ਵਿਆਜ ਦਰਾਂ ਨੂੰ ਸਥਿਰ ਰੱਖਣ ਦੇ ਪੱਖ ਵਿੱਚ ਸਹਿਮਤੀ ਪ੍ਰਗਟਾਈ ਹੈ।