July 7, 2024 11:17 am
Drug free village

ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਪਿੰਡ ਭਗਤਾ ਵਾਸੀਆਂ ਨੇ ਨਸ਼ਾ ਮੁਕਤ ਪਿੰਡ ਹੋਣ ਦਾ ਮਤਾ ਕੀਤਾ ਪਾਸ

ਫਤਹਿਗੜ੍ਹ ਸਾਹਿਬ, 18 ਫਰਵਰੀ 2023: ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿੱਚ ਥਾਣਾ ਬਡਾਲੀ ਆਲਾ ਸਿੰਘ ਦੇ ਅਧਿਐਨ ਪੈਂਦੇ ਪਿੰਡ ਭਗਤਾ ਵਾਸੀਆਂ ਨੇ ਨਸ਼ਾ ਮੁਕਤ ਪਿੰਡ (Drug free village) ਹੋਣ ਦਾ ਮਤਾ ਪਾਸ ਕੀਤਾ ਹੈ । ਇਸ ਮੌਕੇ ਜ਼ਿਲ੍ਹਾ ਪੁਲਿਸ ਮੁਖੀ ਡਾ. ਰਵਜੋਤ ਗਰੇਵਾਲ ਵਿਸ਼ੇਸ ਤੌਰ ‘ਤੇ ਪਿੰਡ ਵਿੱਚ ਪਹੁੰਚੇ । ਇਸ ਦੌਰਾਨ ਰਵਜੋਤ ਗਰੇਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਨਸ਼ਿਆ ਖਿਲਾਫ਼ ਚਲਾਈ ਮੁਹਿੰਮ ਤਹਿਤ ਲੋਕਾ ਨੂੰ ਨਸ਼ਿਆ ਦੇ ਮਾੜੇ ਪ੍ਰਭਾਵ ਪ੍ਰਤੀ ਜਾਗਰੂਕ ਕਰਨ ਲਈ ਮੁਹਿੰਮ ਚਲਾਈ ਗਈ ਹੈ ।

ਉਨ੍ਹਾਂ ਨੇ ਕਿਹਾ ਕਿ ਫਤਹਿਗੜ੍ਹ ਸਾਹਿਬ 40 ਪਿੰਡਾਂ ਨੇ ਨਸ਼ਾ ਮੁਕਤ ਪਿੰਡ ਹੋਣ ਦਾ ਮਤਾ ਪਾਸ ਕੀਤਾ ਹੈ | ਉਨ੍ਹਾਂ ਕਿਹਾ ਕਿ ਸਾਨੂੰ ਖ਼ੁਦ ਇਸ ਨਾਮੁਰਾਦ ਬਿਮਾਰੀ ਨੂੰ ਜੜੋਂ ਖ਼ਤਮ ਕਰਨ ਲਈ ਤੱਤਪਰ ਰਹਿਣਾ ਚਾਹੀਦਾ ਹੈ ਅਤੇ ਹੋਰਾਂ ਲੋਕਾਂ ਨੂੰ ਵੀ ਇਸ ਵਿਰੁੱਧ ਜਾਗਰੂਕ ਕਰਨਾ ਚਾਹੀਦਾ ਹੈ, ਤਾਂ ਹੀ ਅਸੀਂ ਇੱਕ ਤੰਦਰੁਸਤ ਤੇ ਨਰੋਏ ਸਮਾਜ ਦੀ ਸਿਰਜਣਾ ਕਰ ਸਕਦੇ ਹਾਂ |