6 ਸਤੰਬਰ 2024: ਗੜ੍ਹਸ਼ੰਕਰ (Garhshanka) ਦੇ ਪਿੰਡ ਅਲੀਪੁਰ ‘ਚ ਵੀਰਵਾਰ ਦੀ ਰਾਤ ਨੂੰ ਦੋ ਗੁੱਟਾਂ ਵਿਚਾਲੇ ਹੋਈ ਲੜਾਈ ਨੇ ਭਿਆਨਕ ਰੂਪ ਲੈ ਲਿਆ ਹੈ| ਜਿੱਥੇ ਇਕ ਨੌਜਵਾਨ ਦੀ ਮੌਤ ਹੋ ਗਈ ਅਤੇ ਦੂਜਾ ਗੰਭੀਰ ਜ਼ਖਮੀ ਹੋ ਗਿਆ। ਉੱਥੇ ਹੀ ਗੜ੍ਹਸ਼ੰਕਰ ਦੀ ਪੁਲਿਸ ਦੇ ਵਲੋਂ ਇਸ ਪੂਰੀ ਘਟਨਾ ਦੀ ਜਾਂਚ ਕੀਤੀ ਜਾ ਰਹੀ ਹੈ।
ਜਾਣਕਾਰੀ ਅਨੁਸਾਰ ਹਰ ਸਾਲ ਦੀ ਤਰ੍ਹਾਂ ਵੀਰਵਾਰ ਨੂੰ ਪਿੰਡ ਅਲੀਪੁਰ ਵਿੱਚ ਪਿੰਡ ਵਾਸੀਆਂ ਵੱਲੋਂ ਛਿੰਝ ਮੇਲਾ ਲਗਾਇਆ ਗਿਆ ਸੀ । ਇਸ ਮੌਕੇ ਆਪਸੀ ਰੰਜ਼ਿਸ਼ ਕਾਰਨ ਨੌਜਵਾਨਾਂ ਦੇ ਦੋ ਗੁੱਟਾਂ ਨੇ ਉਸੇ ਥਾਂ ’ਤੇ ਲੜਾਈ ਝਗੜਾ ਕਰ ਦਿੱਤਾ। ਜਿੱਥੇ ਇੱਕ ਗੁੱਟ ਨੇ ਗੋਲੀਆਂ ਚਲਾ ਦਿੱਤੀਆਂ, ਜਿਸ ਵਿੱਚ ਸ਼ੰਮੀ ਕਪੂਰ ਪੁੱਤਰ ਬਲਵੀਰ ਸਿੰਘ ਵਾਸੀ ਅਲੀਪੁਰ ਥਾਣਾ ਗੜ੍ਹਸ਼ੰਕਰ ਦੀ ਬਾਂਹ ਵਿੱਚ ਗੋਲੀ ਲੱਗ ਗਈ, ਉਸ ਨੂੰ ਸਰਕਾਰੀ ਹਸਪਤਾਲ ਗੜ੍ਹਸ਼ੰਕਰ ਲਿਆਂਦਾ ਗਿਆ ਜਿੱਥੋਂ ਉਸ ਨੂੰ ਸਿਵਲ ਹਸਪਤਾਲ ( hospital) ਹੁਸ਼ਿਆਰਪੁਰ ਰੈਫਰ ਕਰ ਦਿੱਤਾ ਗਿਆ।
ਇਸੇ ਗਰੋਹ ਦੇ ਇੱਕ ਹੋਰ ਨੌਜਵਾਨ ਨਿਤਿਨ ਕੁਮਾਰ ਪੁੱਤਰ ਪਰਮਜੀਤ ਸਿੰਘ ਵਾਸੀ ਚਣਕੋਈ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ ਕਰ ਦਿੱਤਾ ਗਿਆ। ਉਸ ਨੂੰ ਨਵਾਂਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਜਿੱਥੇ ਜ਼ਿਆਦਾ ਖੂਨ ਵਹਿਣ ਕਾਰਨ ਉਸ ਦੀ ਮੌਤ ਹੋ ਗਈ। ਇਸ ਸਬੰਧੀ ਚੌਕੀ ਇੰਚਾਰਜ ਸੁਖਵਿੰਦਰ ਸਿੰਘ ਨੇ ਦੱਸਿਆ ਕਿ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ।