Site icon TheUnmute.com

ATM ‘ਚੋਂ ਪੈਸੇ ਕਢਵਾ ਕੇ ਘਰ ਜਾ ਰਹੇ ਵਿਅਕਤੀ ਕੋਲੋਂ ਲੁਟੇਰਿਆਂ ਨੇ ਪਿਸਤੌਲ ਦੀ ਨੋਕ ‘ਤੇ ਲੁੱਟੇ 40 ਹਜ਼ਾਰ ਰੁਪਏ

Robbers

ਗੁਰਦਾਸਪੁਰ , 29 ਨਵੰਬਰ 2023: ਗੁਰਦਾਸਪੁਰ ਤੋਂ ਬਹਿਰਾਮਪੁਰ ਰੋਡ ‘ਤੇ ਸਥਿਤ ਪਿੰਡ ਸਾਧੂ ਚੱਕ ਨੇੜੇ ਚਾਰ ਲੁਟੇਰਿਆਂ (Robbers) ਵੱਲੋਂ ਇੱਕ ਵਿਅਕਤੀ ਕੋਲੋਂ ਪਿਸਤੌਲ ਦੀ ਨੋਕ ‘ਤੇ 40 ਹਜ਼ਾਰ ਰੁਪਏ ਦੀ ਲੁੱਟ ਖੋਹ ਕਰਨ ਦਾ ਮਾਮਲਾ ਸਾਮਣੇ ਆਇਆ ਹੈ |

ਇਸ ਮੌਕੇ ਜਾਣਕਾਰੀ ਦਿੰਦੇ ਹੋਏ ਸੁਖਦੇਵ ਸਿੰਘ ਪੁੱਤਰ ਚਰਨ ਸਿੰਘ ਵਾਸੀ ਡਾਲਾ ਨੇ ਦੱਸਿਆ ਕਿ ਉਹ ਗੁਰਦਾਸਪੁਰ ਏਟੀਐਮ ਤੋਂ 40 ਹਜ਼ਾਰ ਰੁਪਏ ਦੀ ਰਾਸ਼ੀ ਕਢਵਾ ਕੇ ਆਪਣੇ ਘਰ ਆਪਣੇ ਮੋਟਰਸਾਈਕਲ ਤੇ ਵਾਪਸ ਆ ਰਿਹਾ ਸੀ, ਜਦੋਂ ਸਾਧੂ ਚੱਕ ਪੋਲੀ ਨੇੜੇ ਪਹੁੰਚਿਆ ਤਾਂ ਪਲਸਰ ਮੋਟਰਸਾਈਕਲ ‘ਤੇ ਸਵਾਰ ਚਾਰ ਅਣਪਛਾਤੇ ਲੁਟੇਰਿਆਂ (Robbers) ਜੋ ਦੋ ਮੋਟਰਸਾਈਕਲਾਂ ‘ਤੇ ਸਵਾਰ ਸਨ ਉਹਨਾਂ ਵੱਲੋਂ ਪਿਸਤੌਲ ਵਿਖਾ ਕੇ ਉਸ ਕੋਲੋਂ 40 ਦੀ ਨਗਦੀ ਖੋਹ ਕੇ ਮੁੜ ਗੁਰਦਾਸਪੁਰ ਵਾਲੀ ਸਾਈਡ ਨੂੰ ਹੀ ਫਰਾਰ ਹੋ ਗਏ |

ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਵੱਲੋਂ ਮੌਕੇ ‘ਤੇ ਪਹੁੰਚ ਕੇ ਸਾਰੀ ਘਟਨਾ ਦੀ ਸਥਿਤੀ ਦਾ ਜਾਇਜ਼ਾ ਲਿਆ ਜਾ ਰਿਹਾ ਹੈ ਅਤੇ ਰੋਡ ‘ਤੇ ਲੱਗੇ ਸੀਸੀਟੀਵੀ ਫੁਟੇਜ ਖੰਗਾਲੇ ਜਾ ਰਹੇ ਹਨ |

Exit mobile version