Site icon TheUnmute.com

ਪਾਤੜਾਂ ‘ਚ ਭਾਰੀ ਬਾਰਿਸ਼ ਕਾਰਨ ਡਿੱਗੀ ਘਰ ਦੀ ਛੱਤ, ਪਰਿਵਾਰ ਦੇ 4 ਮੈਂਬਰਾਂ ਦੀ ਮੌਤ

ਭਾਰੀ ਬਾਰਿਸ਼

ਰਾਜਪੁਰਾ 21 ਜੁਲਾਈ 20222: ਪੰਜਾਬ ਦੇ ਵੱਖ-ਵੱਖ ਇਲਾਕਿਆਂ ‘ਚ ਭਾਰੀ ਬਾਰਿਸ਼ ਕਾਰਨ ਜਿੱਥੇ ਲੋਕਾਂ ਨੂੰ ਕਾਫੀ ਮੁਸਕਲਾਂ ਦਾ ਸਾਹਮਣਾ ਕਰਨ ਪੈ ਰਿਹਾ ਹੈ ਓਥੇ ਹੀ ਭਾਰੀ ਬਾਰਿਸ਼ ਕਾਰਨ ਪਟਿਆਲਾ ਜ਼ਿਲ੍ਹੇ ਦੇ ਪਾਤੜਾਂ ਵਿੱਚ ਇਕ ਪਰਿਵਾਰ ‘ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ।ਦੱਸਿਆ ਜਾ ਰਿਹਾ ਕੇ ਭਾਰੀ ਬਾਰਿਸ਼ ਕਾਰਨ ਘਰ ਦੀ ਛੱਤ ਡਿੱਗਣ ਨਾਲ ਇਕੋ ਪਰਿਵਾਰ ਦੇ 4 ਮੈਂਬਰਾਂ ਦੀ ਮੌਤ ਹੋ ਗਈ ਹੈ ।

ਪ੍ਰਾਪਤ ਜਾਣਕਾਰੀ ਅਨੁਸਾਰ ਪਾਤੜਾਂ ਦੇ ਵਾਰਡ ਨੰਬਰ 9 ਵਿੱਚ ਭਾਰੀ ਮੀਂਹ ਕਾਰਨ ਬੀਤੇ ਰਾਤ ਇਕ ਘਰ ਦੀ ਛੱਤ ਡਿੱਗਣ ਕਾਰਨ ਪਰਿਵਾਰ ਦੇ 5 ਮੈਂਬਰ ਹੇਠਾਂ ਦੱਬੇ ਗਏ। ਇਸ ਘਟਨਾ ਤੋਂ ਬਾਅਦ ਪੁਲਿਸ ਮੌਕੇ ਉਤੇ ਪਹੁੰਚ ਗਈ। ਪੁਲਿਸ ਵੱਲੋਂ ਸਥਾਨਕ ਲੋਕਾਂ ਦੀ ਮਦਦ ਨਾਲ ਮਲਬੇ ਹੇਠ ਦੱਬੇ ਪਰਿਵਾਰ ਦੇ ਮੈਂਬਰਾਂ ਨੂੰ ਬਾਹਰ ਕੱਢਿਆ ਲਿਆ ਗਿਆ, ਇਨ੍ਹਾਂ ਵਿਚੋਂ ਘਰ ਦੇ 4 ਜੀਆਂ ਦੀ ਮੌਕੇ ਉਤੇ ਹੀ ਮੌਤ ਹੋ ਗਈ। 5ਵਾਂ ਮੈਂਬਰ ਜ਼ਖਮੀ ਦੱਸਿਆ ਜਾ ਰਿਹਾ ਹੈ |

ਇਸ ਦੌਰਾਨ ਪਾਤੜਾਂ ਥਾਣਾ ਦੇ ਇੰਚਾਰਜ ਪ੍ਰਕਾਸ਼ ਸਿੰਘ ਨਾਲ ਗੱਲ ਕਰਨ ‘ਤੇ ਉਨ੍ਹਾਂ ਦੱਸਿਆ ਕਿ ਇਹ ਗਰੀਬ ਪਰਿਵਾਰ ਅਗਰਵਾਲ ਕਾਲੋਨੀ ‘ਚ ਰਹਿ ਰਿਹਾ ਸੀ ਅਤੇ ਇਸ ਦੀ ਛੱਤ ਡਿੱਗ ਗਈ। ਜਿਸ ‘ਚ 4 ਜਣਿਆਂ ਦੀ ਮੌਤ ਹੋ ਗਈ। ਇਸ ਘਟਨਾ ‘ਚ ਇਕ ਬੱਚਾ ਜ਼ਖਮੀ ਹੈ , ਉਸ ਦਾ ਇਲਾਜ ਚੱਲ ਰਿਹਾ ਹੈ। ਮ੍ਰਿਤਕਾਂ ਦੀ ਲਾਸਾਂ ਨੂੰ ਪੋਸਟਮਾਰਟਮ ਲਈ ਸਮਾਣਾ ਦੇ ਸਰਕਾਰੀ ਹਸਪਤਾਲ ਭੇਜਿਆ ਜਾ ਰਿਹਾ ਹੈ।

Exit mobile version