ਦੇਹਰਾਦੂਨ 18 ਦਸੰਬਰ, 2024: ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਦੇ ਚੇਅਰਮੈਨ ਨਰਿੰਦਰਜੀਤ ਸਿੰਘ ਬਿੰਦਰਾ ਨੇ ਬੁੱਧਵਾਰ ਨੂੰ ਰਾਜ ਭਵਨ ਵਿਖੇ ਰਾਜਪਾਲ ਲੈਫਟੀਨੈਂਟ ਜਨਰਲ ਗੁਰਮੀਤ ਸਿੰਘ (ਸੇਵਾਮੁਕਤ) (Governor Gurmeet Singh)
ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ 26 ਦਸੰਬਰ ਨੂੰ ਰਾਜ ਭਵਨ ਵਿਖੇ ਕਰਵਾਏ ਜਾਣ ਵਾਲੇ ਤੀਜੇ ਵੀਰ ਬਾਲ ਦਿਵਸ ਪ੍ਰੋਗਰਾਮ ਸਬੰਧੀ ਰਾਜਪਾਲ ਨਾਲ ਗੱਲਬਾਤ ਕੀਤੀ।
ਵੀਰ ਬਾਲ ਦਿਵਸ ਮੌਕੇ ਰਾਜ ਭਵਨ ਵਿਖੇ ਵਿਸ਼ੇਸ਼ ਪ੍ਰੋਗਰਾਮ ਕਰਵਾਇਆ ਜਾਵੇਗਾ, ਜਿਸ ‘ਚ ਵੀਰ ਸਾਹਿਬਜ਼ਾਦਿਆਂ ਦੀ ਮਹਾਨ ਕੁਰਬਾਨੀ ਨੂੰ ਯਾਦ ਕੀਤਾ ਜਾਵੇਗਾ। ਇਸ ਦੌਰਾਨ ਸ੍ਰੀ ਹੇਮਕੁੰਟ ਸਾਹਿਬ ਮੈਨੇਜਮੈਂਟ ਟਰੱਸਟ ਅਤੇ ਸੰਸਕ੍ਰਿਤ ਯੂਨੀਵਰਸਿਟੀ ਵੱਲੋਂ ਵੀਰ ਸਾਹਿਬਜ਼ਾਦਿਆਂ ਦੀਆਂ ਕੁਰਬਾਨੀਆਂ ’ਤੇ ਆਧਾਰਿਤ ਪੁਸਤਕਾਂ ਵੀ ਰਿਲੀਜ਼ ਕੀਤੀਆਂ ਜਾਣਗੀਆਂ ਅਤੇ ਗੁਰਬਾਣੀ ’ਤੇ ਆਧਾਰਿਤ ਏਆਈ ਚੈਟ ਬੋਟ ਵੀ ਲਾਂਚ ਕੀਤਾ ਜਾਵੇਗਾ। ਇਸ ਪ੍ਰੋਗਰਾਮ ‘ਚ ਕਈ ਪਤਵੰਤੇ ਹਾਜ਼ਰ ਹੋਣਗੇ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦਾ ਧੰਨਵਾਦ ਕਰਦਿਆਂ ਰਾਜਪਾਲ (Governor Gurmeet Singh) ਨੇ ਕਿਹਾ ਕਿ ਇਹ ਇੱਕ ਸ਼ਲਾਘਾਯੋਗ ਉਪਰਾਲਾ ਹੈ, ਜੋ ਸਾਨੂੰ ਸਾਹਿਬਜ਼ਾਦਿਆਂ ਦੀ ਲਾਸਾਨੀ ਕੁਰਬਾਨੀ ਨੂੰ ਯਾਦ ਕਰਨ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਉਨ੍ਹਾਂ ਦੇ ਆਦਰਸ਼ਾਂ ਤੋਂ ਪ੍ਰੇਰਿਤ ਕਰਨ ਦਾ ਮੌਕਾ ਪ੍ਰਦਾਨ ਕਰਦਾ ਹੈ। ਸਾਹਿਬਜ਼ਾਦਿਆਂ ਦੀ ਕੁਰਬਾਨੀ ਨੂੰ ਭਾਰਤ ਦੇ ਇਤਿਹਾਸ ‘ਚ ਵਿਲੱਖਣ ਦੱਸਦਿਆਂ ਰਾਜਪਾਲ ਨੇ ਕਿਹਾ ਕਿ ਉਨ੍ਹਾਂ ਦੀ ਕੁਰਬਾਨੀ ਅਤੇ ਬਹਾਦਰੀ ਸਾਨੂੰ ਹਮੇਸ਼ਾ ਦੇਸ਼ ਅਤੇ ਧਰਮ ਪ੍ਰਤੀ ਆਪਣੇ ਫਰਜ਼ ਨਿਭਾਉਣ ਲਈ ਪ੍ਰੇਰਿਤ ਕਰਦੀ ਰਹੇਗੀ।
Read More: Constitution Amendment: ਕਾਂਗਰਸ ਨੇ 55 ਸਾਲਾਂ ‘ਚ 77 ਸੰਵਿਧਾਨ ਸੋਧਾਂ ਕੀਤੀਆਂ: ਅਮਿਤ ਸ਼ਾਹ