Site icon TheUnmute.com

ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀ ਕੁਰਬਾਨੀ ਨੇ ਦੇਸ਼ ਦੇ ਨੌਜਵਾਨਾਂ ‘ਚ ਇਨਕਲਾਬ ਦੀ ਨਵੀਂ ਰੂਹ ਫੂਕੀ: ਬੰਡਾਰੂ ਦੱਤਾਤ੍ਰੇਯ

Shaheed Bhagat Singh

ਚੰਡੀਗੜ੍ਹ, 23 ਮਾਰਚ 2024: ਸ਼ਹੀਦ-ਏ-ਆਜ਼ਮ ਸਰਦਾਰ ਭਗਤ ਸਿੰਘ (Shaheed Bhagat Singh), ਰਾਜਗੁਰੂ ਅਤੇ ਸੁਖਦੇਵ, ਤਿੰਨੋਂ ਮਹਾਨ ਨਾਇਕ ਸੱਚੇ ਰਾਸ਼ਟਰਵਾਦੀ ਸਨ ਜਿਨ੍ਹਾਂ ਦਾ ਖੂਨ ਦੇਸ਼ ਭਗਤੀ ਦੀ ਭਾਵਨਾ ਨਾਲ ਭਰਿਆ ਹੋਇਆ ਸੀ। ਉਨ੍ਹਾਂ ਦੀ ਕੁਰਬਾਨੀ ਨੇ ਦੇਸ਼ ਦੇ ਨੌਜਵਾਨਾਂ ਵਿੱਚ ਇਨਕਲਾਬ ਦੀ ਨਵੀਂ ਰੂਹ ਫੂਕੀ ਜਿਸ ਕਾਰਨ ਅੰਗਰੇਜ਼ਾਂ ਨੂੰ ਦੇਸ਼ ਛੱਡਣਾ ਪਿਆ ਅਤੇ ਦੇਸ਼ ਨੂੰ ਆਜ਼ਾਦੀ ਮਿਲੀ।

ਹਰਿਆਣਾ ਦੇ ਰਾਜਪਾਲ ਬੰਡਾਰੂ ਦੱਤਾਤ੍ਰੇਅ ਨੇ ਅੱਜ ਸ਼ਹੀਦੀ ਦਿਵਸ ਦੇ ਸ਼ੁਭ ਮੌਕੇ ‘ਤੇ ਰਾਜ ਭਵਨ ਵਿਖੇ ਸ਼ਹੀਦ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਦੀਆਂ ਤਸਵੀਰਾਂ ‘ਤੇ ਫੁੱਲ ਮਾਲਾਵਾਂ ਅਰਪਿਤ ਕਰਕੇ ਅਤੇ ਉਨ੍ਹਾਂ ਨੂੰ ਭਾਵਪੂਰਤ ਸ਼ਰਧਾਂਜਲੀ ਭੇਟ ਕਰਦਿਆਂ ਦੇਸ਼ ਭਗਤੀ ਨਾਲ ਭਰਪੂਰ ਇਹ ਗੌਰਵਮਈ ਬਿਆਨ ਪ੍ਰਗਟ ਕੀਤਾ।

ਬੰਡਾਰੂ ਦੱਤਾਤ੍ਰੇਯ ਨੇ ਉਨ੍ਹਾਂ ਸਾਰੇ ਬਹਾਦਰ ਸ਼ਹੀਦਾਂ ਨੂੰ ਵੀ ਸ਼ਰਧਾਂਜਲੀ ਦਿੱਤੀ ਜਿਨ੍ਹਾਂ ਨੇ ਦੇਸ਼ ਦੇ ਮਾਣ, ਗੌਰਵ ਅਤੇ ਸ਼ਾਨ ਲਈ ਆਪਣੀਆਂ ਜਾਨਾਂ ਕੁਰਬਾਨ ਕੀਤੀਆਂ ਅਤੇ ਦੇਸ਼ ਨੂੰ ਆਜ਼ਾਦ ਕਰਵਾਇਆ। ਉਨ੍ਹਾਂ ਕਿਹਾ ਕਿ ਦੇਸ਼ ਦੇ ਪਹਿਲੇ ਆਜ਼ਾਦੀ ਸੰਗਰਾਮ ਤੋਂ ਲੈ ਕੇ ਅੱਜ ਤੱਕ ਦੇਸ਼ ਦੀ ਸੇਵਾ ਵਿੱਚ ਜੋ ਵੀ ਕੁਰਬਾਨੀਆਂ ਦਿੱਤੀਆਂ ਗਈਆਂ ਹਨ, ਉਨ੍ਹਾਂ ਵਿੱਚ ਹਰਿਆਣਾ ਦੇ ਯੋਧਿਆਂ ਦਾ ਵਿਸ਼ੇਸ਼ ਯੋਗਦਾਨ ਰਿਹਾ ਹੈ।

ਇਸ ਮੌਕੇ ਰਾਜਪਾਲ ਦੇ ਸਕੱਤਰ ਅਤੁਲ ਦਿਵੇਦੀ, ਆਈ.ਏ.ਐਸ., ਏ.ਡੀ.ਸੀ ਅਮਿਤ ਯਸ਼ਵਰਧਨ, ਆਈ.ਪੀ.ਐਸ., ਓ.ਐਸ.ਡੀ. ਬਖਵਿੰਦਰ ਸਿੰਘ, ਸੀ.ਡੀ.ਐਚ ਜਗਨ ਨਾਥ ਬੈਂਸ ਅਤੇ ਹੋਰ ਅਧਿਕਾਰੀ ਤੇ ਕਰਮਚਾਰੀ ਵੀ ਹਾਜ਼ਰ ਸਨ।

Exit mobile version