The Saviour

68ਵੇਂ ਰਾਸ਼ਟਰੀ ਫ਼ਿਲਮ ਐਵਾਰਡ ਸਮਾਗਮ ‘ਚ ‘ਦਿ ਸੇਵੀਅਰ’ ਨੂੰ ਮਿਲਿਆ ਬੈਸਟ ਇਨਵੈਸਟੀਗੇਟਿਵ ਫ਼ਿਲਮ’ ਦਾ ਐਵਾਰਡ

ਚੰਡੀਗੜ੍ਹ 03 ਅਕਤੂਬਰ 2022: ਭਾਰਤ ਦੇ ਸੂਚਨਾ ਅਤੇ ਪ੍ਰਸਾਰਣ ਮੰਤਰਾਲੇ ਵਲੋਂ ਦਿੱਲੀ ਦੇ ਵਿਗਿਆਨ ਭਵਨ 68ਵੇਂ ਰਾਸ਼ਟਰੀ ਫਿਲਮ ਪੁਰਸਕਾਰ ਸਮਾਗਮ ਵਿਚ ਰਾਸ਼ਟਪਤੀ ਦ੍ਰੋਪਦੀ ਮੂਰਮੁ ਨੇ ਪ੍ਰਦਾਨ ਕੀਤੇ ਗਏ | ਇਸ ਸਮਾਗਮ ਵਿਚ ਕਈ ਫ਼ਿਲਮੀ ਮਸ਼ਹੂਰ ਹਸਤੀਆਂ ਸ਼ਾਮਲ ਹੋਈਆਂ |

ਇਸ ਮੌਕੇ ਜੰਮੂ-ਕਸ਼ਮੀਰ ਤੇ ਪੁੰਛ ਵਿਚ ਪਹਿਲੀ ਜੰਗ ਦੇ ਨਾਇਕ ਜਾਣੇ ਜਾਂਦੇ ਬ੍ਰਿਗੇਡੀਅਰ ਪ੍ਰੀਤਮ ਸਿੰਘ ਦੇ ਜੀਵਨ ’ਤੇ ਆਧਾਰਿਤ ਦਸਤਾਵੇਜ਼ੀ ਫ਼ਿਲਮ ‘ਦਿ ਸੇਵੀਅਰ’ ਬ੍ਰਿਗੇਡੀਅਰ ਪ੍ਰੀਤਮ ਸਿੰਘ’ ਨੂੰ 68ਵੇਂ ਰਾਸ਼ਟਰੀ ਫ਼ਿਲਮ ਪੁਰਸਕਾਰਾਂ ’ਚ ‘ਬੈਸਟ ਇਨਵੈਸਟੀਗੇਟਿਵ ਫ਼ਿਲਮ’ ਦਾ ਪੁਰਸਕਾਰ ਮਿਲਿਆ ਹੈ।

ਇਸ ਵਿਗਿਆਨ ਭਵਨ ਦਿੱਲੀ ਵਿਖੇ ਕਰਵਾਏ ਸਮਾਗਮ ਦੌਰਾਨ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਨੇ ਫ਼ਿਲਮ ਦੇ ਨਿਰਮਾਤਾ ਅਤੇ ਨਿਰਦੇਸ਼ਕ ਡਾ.ਪਰਮਜੀਤ ਸਿੰਘ ਕੱਟੂ ਨੂੰ ਸਨਮਾਨਿਤ ਕੀਤਾ ਗਿਆ । 80 ਮਿੰਟ ਦਾ ਇਹ ਦਸਤਾਵੇਜ਼ੀ ਡਰਾਮਾ ‘ਦਿ ਸੇਵੀਅਰ’ ਬ੍ਰਿਗੇਡੀਅਰ ਪ੍ਰੀਤਮ ਸਿੰਘ’ ਦੀ ਅਗਵਾਈ ਵਾਲੀ ਭਾਰਤੀ ਦੀ ਬਹਾਦਰੀ ਨੂੰ ਦਰਸਾਉਂਦੀ ਹੈ |

ਨਿਰਮਾਤਾ ‘ਤੇ ਨਿਰਦੇਸ਼ਕ ਪਰਮਜੀਤ ਸਿੰਘ ਕੱਟੂ ਨੇ ਇਸ ਸਨਮਾਨ ਮਿਲਣ ‘ਤੇ ਟਵੀਟ ਕਰਦਿਆਂ ਲਿਖਿਆ ਕਿ ‘ਵਿਗਿਆਨ ਭਵਨ ਨਵੀਂ ਦਿੱਲੀ ਵਿਖੇ ਭਾਰਤ ਦੇ ਮਾਣਯੋਗ ਰਾਸ਼ਟਰਪਤੀ ਦ੍ਰੋਪਦੀ ਮੁਰਮੂ ਤੋਂ ਸਰਵੋਤਮ ਨਿਰਦੇਸ਼ਕ ਵਜੋਂ 68ਵਾਂ ਰਾਸ਼ਟਰੀ ਫ਼ਿਲਮ ਪੁਰਸਕਾਰ ਪ੍ਰਾਪਤ ਕੀਤਾ। ਇਨਵੈਸਟੀਗੇਟਿਵ ਫ਼ਿਲਮ ‘ਦਿ ਸੇਵੀਅਰ’ ਬ੍ਰਿਗੇਡੀਅਰ ਪ੍ਰੀਤਮ ਸਿੰਘ। ਵਾਹਿਗੁਰੂ ਤੇਰਾ ਸ਼ੁਕਰ ਹੈ।’

Scroll to Top