Hockey World Cup 2023

ਪੁਰਸ਼ ਹਾਕੀ ਵਿਸ਼ਵ ਕੱਪ 2023 ਲਈ ਸਮਾਂ ਸੂਚੀ ਦਾ ਐਲਾਨ, 16 ਟੀਮਾਂ ਵਿਚਾਲੇ ਹੋਵੇਗੀ ਖ਼ਿਤਾਬੀ ਜੰਗ

ਚੰਡੀਗੜ੍ਹ 08 ਸਤੰਬਰ 2022: ਪੁਰਸ਼ ਹਾਕੀ ਵਿਸ਼ਵ ਕੱਪ 2023 (Hockey World Cup 2023) ਲਈ ਸਮਾਂ ਸੂਚੀ ਦਾ ਐਲਾਨ ਕਰ ਦਿੱਤਾ ਗਿਆ ਹੈ। ਇਸਦੇ ਨਾਲ ਹੀ 16 ਟੀਮਾਂ ਨੂੰ ਚਾਰ ਵੱਖ-ਵੱਖ ਗਰੁੱਪਾਂ ਵਿੱਚ ਰੱਖਿਆ ਗਿਆ ਹੈ। ਭਾਰਤੀ ਟੀਮ ਇੰਗਲੈਂਡ, ਸਪੇਨ ਅਤੇ ਵੇਲਜ਼ ਦੇ ਨਾਲ ਗਰੁੱਪ ਡੀ ਵਿੱਚ ਹੈ।

ਇਸ ਦੇ ਨਾਲ ਹੀ ਗਰੁੱਪ ਏ ‘ਚ ਆਸਟ੍ਰੇਲੀਆ ਦਾ ਸਾਹਮਣਾ ਅਰਜਨਟੀਨਾ, ਫਰਾਂਸ ਅਤੇ ਦੱਖਣੀ ਅਫਰੀਕਾ ਨਾਲ ਹੋਵੇਗਾ। ਬੈਲਜੀਅਮ, ਜਰਮਨੀ, ਕੋਰੀਆ ਅਤੇ ਜਾਪਾਨ ਨੂੰ ਗਰੁੱਪ ਬੀ ਵਿੱਚ ਰੱਖਿਆ ਗਿਆ ਹੈ। ਗਰੁੱਪ ਸੀ ਵਿੱਚ ਨੀਦਰਲੈਂਡ, ਨਿਊਜ਼ੀਲੈਂਡ, ਮਲੇਸ਼ੀਆ ਅਤੇ ਚਿਲੀ ਹਨ।

ਇਸ ਵਾਰ ਇਸ ਟੂਰਨਾਮੈਂਟ ਦੀ ਮੇਜ਼ਬਾਨੀ ਭਾਰਤ ਕਰ ਰਿਹਾ ਹੈ | ਇਹ ਟੂਰਨਾਮੈਂਟ 13 ਜਨਵਰੀ 2023 ਤੋਂ 29 ਜਨਵਰੀ, 2023 ਤੱਕ ਭੁਵਨੇਸ਼ਵਰ, ਉੜੀਸਾ ਦੇ ਕਲਿੰਗਾ ਸਟੇਡੀਅਮ ਅਤੇ ਰੁੜਕੇਲਾ ਦੇ ਬਿਰਸਾ ਮੁੰਡਾ ਸਟੇਡੀਅਮ ਵਿੱਚ ਹੋਵੇਗਾ।

Image

Scroll to Top