Kharif Season

ਪੰਜਾਬ ਸਰਕਾਰ ਵੱਲੋਂ ਸਾਉਣੀ ਦੇ ਸੀਜ਼ਨ ਦੌਰਾਨ ਨਹਿਰਾਂ ‘ਚ ਪਾਣੀ ਛੱਡਣ ਦਾ ਸ਼ਡਿਊਲ ਜਾਰੀ

ਚੰਡੀਗੜ੍ਹ, 21 ਅਗਸਤ 2024: ਪੰਜਾਬ ਸਰਕਾਰ ਨੇ ਸਾਉਣੀ ਦੇ ਸੀਜ਼ਨ (Kharif Season) ਦੌਰਾਨ ਨਹਿਰਾਂ ‘ਚ ਪਾਣੀ ਛੱਡਣ ਦਾ ਸ਼ਡਿਊਲ ਜਾਰੀ ਕਰ ਦਿੱਤਾ ਹੈ। ਸੂਬਾ ਸਰਕਾਰ ਦੇ ਜਲ ਸਰੋਤ ਵਿਭਾਗ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ 21 ਤੋਂ 28 ਅਗਸਤ 2024 ਤੱਕ ਸਰਹਿੰਦ ਕੈਨਾਲ ਸਿਸਟਮ ਦੀਆਂ ਨਹਿਰਾਂ, ਜਿਨ੍ਹਾਂ ‘ਚ ਸਿੱਧਵਾਂ ਬ੍ਰਾਂਚ, ਬਠਿੰਡਾ ਬ੍ਰਾਂਚ, ਬਿਸਤ ਦੁਆਬ ਕੈਨਾਲ, ਅਬੋਹਰ ਬ੍ਰਾਂਚ ਅਤੇ ਪਟਿਆਲਾ ਫ਼ੀਡਰ ਕ੍ਰਮਵਾਰ ਪਹਿਲੀ, ਦੂਜੀ, ਤੀਜੀ, ਚੌਥੀ ਅਤੇ ਪੰਜਵੀਂ ਤਰਜੀਹ ਦੇ ਆਧਾਰ ’ਤੇ ਚੱਲਣਗੀਆਂ।

ਇਸਦੇ ਭਾਖੜਾ ਮੇਨ ਲਾਈਨ ‘ਚੋਂ ਨਿਕਲਦੀਆਂ ਨਹਿਰਾਂ ਜੋ ਕਿ ਗਰੁੱਪ ‘ਏ’ ‘ਚ ਆਉਂਦੀਆਂ ਹਨ, ਉਨ੍ਹਾਂ ਨੂੰ ਪਹਿਲ ਦੇ ਅਧਾਰ ‘ਤੇ ਪੂਰਾ ਪਾਣੀ ਦਿੱਤਾ ਜਾਵੇਗਾ | ਇਸਦੇ ਨਾਲ ਹੀ ਗਰੁੱਪ ‘ਬੀ’ ‘ਚ ਘੱਗਰ ਲਿੰਕ ਅਤੇ ਇਸ ‘ਚੋਂ ਨਿਕਲਦੀ ਘੱਗਰ ਬ੍ਰਾਂਚ ਅਤੇ ਪੀ.ਐਨ.ਸੀ ਨੂੰ ਦੂਜੀ ਤਰਜੀਹ ‘ਤੇ ਬਾਕੀ ਬਚਦਾ ਪਾਣੀ ਦਿੱਤਾ ਜਾਵੇਗਾ |

ਇਸੇ ਤਰ੍ਹਾਂ ਸਰਹਿੰਦ ਫ਼ੀਡਰ ‘ਚੋਂ ਨਿਕਲਦੇ ਗਰੁੱਪ ’ਏ’ ਦੇ ਰਜਬਾਹਿਆਂ ਨੂੰ ਪਹਿਲੀ ਤਰਜੀਹ ਦੇ ਆਧਾਰ ’ਤੇ ਪੂਰਾ ਪਾਣੀ ਮਿਲੇਗਾ ਜਦਕਿ ਗਰੁੱਪ ’ਬੀ’ ‘ਚ ਸਰਹਿੰਦ ਫ਼ੀਡਰ ‘ਚੋਂ ਨਿਕਲਦੀ ਅਬੋਹਰ ਬ੍ਰਾਂਚ ਲੋਅਰ ਅਤੇ ਇਸ ਦੇ ਰਜਬਾਹਿਆਂ ਨੂੰ ਦੂਜੀ ਤਰਜੀਹ ਦੇ ਆਧਾਰ ’ਤੇ ਬਾਕੀ ਬਚਦਾ ਪਾਣੀ ਦਿੱਤਾ ਜਾਵੇਗਾ ।ਇਸਦੇ ਨਾਲ ਹੀ ਲਾਹੌਰ ਬ੍ਰਾਂਚ ਅਤੇ ਇਸ ਦੇ ਰਜਬਾਹਿਆਂ ਨੂੰ ਪਹਿਲ ਦੇ ਆਧਾਰ ‘ਤੇ ਪੂਰਾ ਪਾਣੀ ਮਿਲੇਗਾ। ਮੇਨ ਬ੍ਰਾਂਚ ਲੋਅਰ, ਕਸੂਰ ਬ੍ਰਾਂਚ ਲੋਅਰ ਅਤੇ ਸਭਰਾਉਂ ਬ੍ਰਾਂਚ ਅਤੇ ਇਨ੍ਹਾਂ ਦੇ ਰਜਬਾਹਿਆਂ ਨੂੰ ਕ੍ਰਮਵਾਰ ਬਾਕੀ ਬਚਦਾ ਪਾਣੀ ਦਿੱਤਾ ਜਾਵੇਗਾ |

Scroll to Top