July 5, 2024 12:59 am
ED raid

ਸਕੂਲ ਨੇ EWS ਵਰਗ ਦੇ ਵਿਦਿਆਰਥੀਆਂ ਨੂੰ ਨਹੀਂ ਦਿੱਤਾ ਦਾਖ਼ਲਾ, ਦਿੱਲੀ ਸਰਕਾਰ ਨੇ ਮਾਨਤਾ ਕੀਤੀ ਰੱਦ

ਚੰਡੀਗ੍ਹੜ 25 ਅਗਸਤ 2022: ਦਿੱਲੀ ਸਰਕਾਰ ਨੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ (EWS) ਕੋਟੇ ਤਹਿਤ ਵਿਦਿਆਰਥੀਆਂ ਨੂੰ ਦਾਖ਼ਲਾ ਨਾ ਦੇਣ ਕਾਰਨ ਜੇਡੀ ਟਾਈਟਲਰ ਸਕੂਲ ਦੀ ਮਾਨਤਾ ਰੱਦ ਕਰ ਦਿੱਤੀ ਹੈ । ਦਿੱਲੀ ਵਿਧਾਨ ਸਭਾ ਦੀ ਅਨੁਸੂਚਿਤ ਜਾਤੀ/ਜਨਜਾਤੀ ਭਲਾਈ ਕਮੇਟੀ ਦੀ ਸਿਫ਼ਾਰਸ਼ ‘ਤੇ ਦਿੱਲੀ ਸਰਕਾਰ ਨੇ ਨਿਊ ਰਾਜਿੰਦਰ ਨਗਰ ਸਥਿਤ ਜੇ.ਡੀ.ਟਾਈਟਲਰ ਸਕੂਲ ਦੀ ਮਾਨਤਾ ਰੱਦ ਕੀਤੀ ਗਈ ਹੈ |

ਜਿਕਰਯੋਗ ਹੈ ਕਿ ਕੇਜਰੀਵਾਲ ਸਰਕਾਰ ਨੇ ਆਰਥਿਕ ਤੌਰ ‘ਤੇ ਕਮਜ਼ੋਰ ਵਰਗ (EWS) ਕੋਟੇ ਦੇ ਤਹਿਤ ਵਿਦਿਆਰਥੀਆਂ ਨੂੰ ਦਾਖ਼ਲਾ ਨਾ ਦੇਣ ਅਤੇ ਮੁਫ਼ਤ ਸਟੇਸ਼ਨਰੀ ਨਾ ਦੇਣ ਕਾਰਨ ਇਹ ਫੈਸਲਾ ਲਿਆ ਹੈ। ਸਿੱਖਿਆ ਵਿਭਾਗ ਦਾ ਇਹ ਹੁਕਮ 1 ਅਪ੍ਰੈਲ 2023 ਤੋਂ ਲਾਗੂ ਮੰਨਿਆ ਜਾਵੇਗਾ।

ਐਸਸੀ-ਐਸਟੀ ਵੈਲਫੇਅਰ ਕਮੇਟੀ ਦੇ ਚੇਅਰਮੈਨ ਅਤੇ ਵਿਧਾਇਕ ਵਿਸ਼ੇਸ਼ ਰਵੀ ਨੇ ਕਿਹਾ ਕਿ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦਿੱਲੀ ਦੇ ਸਾਰੇ ਬੱਚਿਆਂ ਨੂੰ ਵਿਸ਼ਵ ਪੱਧਰੀ ਸਿੱਖਿਆ ਪ੍ਰਦਾਨ ਕਰਨ ਲਈ ਵਚਨਬੱਧ ਹਨ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸਪੱਸ਼ਟ ਨਿਰਦੇਸ਼ ਦਿੱਤੇ ਹਨ ਕਿ ਈਡਬਲਯੂਐਸ (EWS) ਬੱਚਿਆਂ ਨੂੰ ਨਿਯਮਾਂ ਅਨੁਸਾਰ ਦਾਖ਼ਲਾ ਅਤੇ ਸਟੇਸ਼ਨਰੀ ਦਿੱਤੀ ਜਾਵੇ।

ਇਸਦੇ ਨਾਲ ਹੀ ਕਮੇਟੀ ਨੇ ਸਿੱਖਿਆ ਵਿਭਾਗ ਨੂੰ ਸਿਫਾਰਸ਼ ਕੀਤੀ ਸੀ ਕਿ ਦਿੱਲੀ ਸਰਕਾਰ ਵੱਲੋਂ ਜਾਰੀ ਨਿਯਮਾਂ ਦੀ ਪਾਲਣਾ ਨਾ ਕਰਨ ਵਾਲੇ ਸਕੂਲਾਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਦੱਸਿਆ ਕਿ 16 ਜੁਲਾਈ 2022 ਨੂੰ ਜਾਰੀ ਹੁਕਮਾਂ ਅਨੁਸਾਰ ਬੱਚਿਆਂ ਨੂੰ ਮੁਫ਼ਤ ਅਤੇ ਲਾਜ਼ਮੀ ਸਿੱਖਿਆ ਦਾ ਅਧਿਕਾਰ ਹੈ ਪਰ ਜੇ ਡੀ ਟਾਈਟਲਰ ਸਕੂਲ ਵਿੱਚ ਇਸ ਹੁਕਮ ਦੀ ਉਲੰਘਣਾ ਕੀਤੀ ਜਾ ਰਹੀ ਹੈ।