July 2, 2024 8:41 pm
Singapore

ਵਿਸ਼ੇਸ਼ ਸਿਖਲਾਈ ਲਈ ਪ੍ਰਿੰਸੀਪਲਾਂ ਦਾ ਦੂਜਾ ਬੈਚ ਕੱਲ੍ਹ ਸਿੰਗਾਪੁਰ ਲਈ ਹੋਵੇਗਾ ਰਵਾਨਾ

ਚੰਡੀਗੜ੍ਹ, 2 ਮਾਰਚ 2023: ਪੰਜਾਬ ਦੇ ਸਰਕਾਰੀ ਸਕੂਲਾਂ ਦੇ ਪ੍ਰਿੰਸੀਪਲਾਂ ਦਾ ਦੂਜਾ ਬੈਚ ਸਿਖਲਾਈ ਕੱਲ੍ਹ ਯਾਨੀ 4 ਮਾਰਚ ਨੂੰ ਸਿੰਗਾਪੁਰ (Singapore) ਲਈ ਰਵਾਨਾ ਹੋਵੇਗਾ | ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਟਵੀਟ ਕਰਦਿਆਂ ਇਸਦੀ ਜਾਣਕਾਰੀ ਦਿੱਤੀ ਹੈ | ਉਨ੍ਹਾਂ ਨੇ ਕਿਹਾ ਕਿ ਪੰਜਾਬ ਦੀ ਸਕੂਲੀ ਸਿੱਖਿਆ ਨੂੰ ਵਿਸ਼ਵ ਪੱਧਰੀ ਬਣਾਉਣ ਲਈ ਅਸੀਂ ਸੂਬੇ ਦੇ 30 ਸਕੂਲਾਂ ਦੇ ਪ੍ਰਿੰਸੀਪਲਾਂ ਦਾ ਦੂਜਾ ਬੈਚ 4 ਮਾਰਚ ਤੋਂ 11 ਮਾਰਚ ਤੱਕ ਵਿਸ਼ਵ ਪ੍ਰਸਿੱਧ ਨੈਸ਼ਨਲ ਇੰਸਟੀਚਿਊਟ ਆਫ਼ ਐਜੂਕੇਸ਼ਨ, ਸਿੰਗਾਪੁਰ ਵਿਖੇ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜ ਰਹੇ ਹਾਂ।