Site icon TheUnmute.com

ਪੰਜਾਬ ਵਿਧਾਨ ਸਭਾ ਸੈਸ਼ਨ ਦਾ ਦੂਜਾ ਦਿਨ ਵਿਰੋਧੀਆਂ ਨੇ ਸਰਕਾਰ ਨੂੰ ਘੇਰਨ ਦੀ ਕੀਤੀ ਤਿਆਰੀ

ਸਰਕਾਰ

ਚੰਡੀਗੜ੍ਹ, 11 ਨਵੰਬਰ 2021 : ਪੰਜਾਬ ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦਾ ਅੱਜ ਦੂਜਾ ਦਿਨ ਹੈ। ਇਸ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਸ਼ੁਰੂ ਹੋ ਚੁੱਕੀ ਹੈ। ਇਸ ਸੈਸ਼ਨ ‘ਚ ਹੰਗਾਮਾ ਹੋਣ ਦੀ ਸੰਭਾਵਨਾ ਹੈ ਕਿਉਂਕਿ ਵਿਰੋਧੀ ਪਾਰਟੀਆਂ ਵੱਖ-ਵੱਖ ਮੁੱਦਿਆਂ ‘ਤੇ ਪੰਜਾਬ ਸਰਕਾਰ ਨੂੰ ਘੇਰਨ ਦੀ ਕੋਸ਼ਿਸ਼ ਕਰਨਗੀਆਂ। ਇਸ ਸੈਸ਼ਨ ਦੌਰਾਨ ਬੀ.ਐਸ.ਐਫ. ਮੁੱਦੇ ‘ਤੇ ਚਰਚਾ ਕੀਤੀ ਜਾਵੇਗੀ।

ਦੱਸ ਦੇਈਏ ਕਿ ਚੰਨੀ ਸਰਕਾਰ ਵੱਲੋਂ 2 ਦਿਨਾਂ ਦਾ ਵਿਸ਼ੇਸ਼ ਸੈਸ਼ਨ ਬੁਲਾਇਆ ਗਿਆ ਸੀ। ਪਹਿਲੇ ਦਿਨ 8 ਨਵੰਬਰ ਨੂੰ ਪੰਜਾਬ ਵਿਧਾਨ ਸਭਾ ਨੇ ਮ੍ਰਿਤਕਾਂ ਨੂੰ ਸ਼ਰਧਾਂਜਲੀ ਦਿੱਤੀ। ਇਸ ਤੋਂ ਬਾਅਦ ਵਿਧਾਨ ਸਭਾ ਦੀ ਕਾਰਵਾਈ ਮੁਲਤਵੀ ਕਰ ਦਿੱਤੀ ਗਈ। ਵਿਧਾਨ ਸਭਾ ਦੇ ਵਿਸ਼ੇਸ਼ ਸੈਸ਼ਨ ਦੀ ਕਾਰਵਾਈ ਅੱਜ ਸਵੇਰੇ 11 ਵਜੇ ਸ਼ੁਰੂ ਹੋਵੇਗੀ। ਇਸ ਦੌਰਾਨ ਜਿੱਥੇ ਪੰਜਾਬ ਦੇ ਵੱਖ-ਵੱਖ ਮੁੱਦਿਆਂ ‘ਤੇ ਚਰਚਾ ਕੀਤੀ ਜਾਵੇਗੀ, ਉਥੇ ਹੀ ਵਿਰੋਧੀਆਂ ਨੇ ਵੀ ਸਰਕਾਰ ਨੂੰ ਘੇਰਨ ਦੀ ਤਿਆਰੀ ਕਰ ਲਈ ਹੈ।

Exit mobile version