Jathedar Raghbir Singh

ਸਵਿਟਜ਼ਰਲੈਂਡ ਦੇ ਸੱਭਿਆਚਾਰਕ ਤੇ ਕਾਨੂੰਨੀ ਮਾਮਲਿਆਂ ਵਿਭਾਗ ਦੇ ਸਕੱਤਰ ਨੇ ਜਥੇਦਾਰ ਰਘਬੀਰ ਸਿੰਘ ਨਾਲ ਕੀਤੀ ਮੁਲਾਕਾਤ

ਚੰਡੀਗੜ੍ਹ, 07 ਅਗਸਤ 2023: ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ (Jathedar Raghbir Singh) ਨੂੰ ਸਵਿਟਜ਼ਰਲੈਂਡ ਦੇ ਸੱਭਿਆਚਾਰਕ ਅਤੇ ਕਾਨੂੰਨੀ ਮਾਮਲਿਆਂ ਦੇ ਵਿਭਾਗ ਦੇ ਸਕੱਤਰ ਸਾਈਮਨ ਸੀਫਰ ਸ੍ਰੀ ਅਕਾਲ ਤਖਤ ਸਾਹਿਬ ਦੇ ਸਕੱਤਰੇਤ ਵਿਖੇ ਮਿਲਣ ਪੁੱਜੇ । ਸਾਈਮਨ ਸੀਫਰ ਨੇ ਕਿਹਾ ਕਿ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ, ਅੰਮ੍ਰਿਤਸਰ ਰੂਹਾਨੀਅਤ ਦਾ ਕੇਂਦਰ ਹਨ, ਇੱਥੇ ਆ ਕੇ ਮਨ ਨੂੰ ਬਹੁਤ ਸਕੂਨ ਮਿਲਦਾ ਹੈ।

ਉਨ੍ਹਾਂ ਨੇ ਲੰਗਰ ਸ੍ਰੀ ਗੁਰੂ ਰਾਮਦਾਸ ਜੀ ਅਤੇ ਅਜਾਇਬ ਘਰ ਦਾ ਵੀ ਦੌਰਾ ਕੀਤਾ। ਜਥੇਦਾਰ ਗਿਆਨੀ ਰਘਬੀਰ ਸਿੰਘ (Jathedar Raghbir Singh) ਨੇ ਸਾਈਮਨ ਸੀਫਰ ਨੂੰ 35 ਅੱਖਰੀ ਪੰਜਾਬੀ ਗੁਰਮੁਖੀ ਪੱਤਰ ਅਤੇ ਧਾਰਮਿਕ ਪੁਸਤਕਾਂ ਭੇਂਟ ਕੀਤੀਆਂ। ਇਸ ਮੌਕੇ ਸਿੰਘ ਸਾਹਿਬ, ਭਾਈ ਸਤਬੀਰ ਸਿੰਘ ਹਜ਼ੂਰੀ ਰਾਗੀ, ਭਾਈ ਭਗਵਾਨ ਸਿੰਘ ਅਤੇ ਭਾਈ ਅਜੀਤ ਸਿੰਘ ਨਿੱਜੀ ਸਹਾਇਕ ਆਦਿ ਸ਼ਾਮਲ ਸਨ।

Scroll to Top